14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੀਤੀ ਸਖ਼ਤ ਨਿੰਦਾ

ਅੰਮ੍ਰਿਤਸਰ, 14 ਅਗਸਤ (ਜਸਵੰਤ ਸਿੰਘ ਜੱਸ)- ਕਈ ਦਹਾਕਿਆਂ ਤੋਂ ਜੇਲ੍ਹ ਵਿਚ ਨਜ਼ਰਬੰਦ ਅਤੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਹੈ ਕਿ ਗੁਰਧਾਮਾਂ ਦੀ ਯਾਤਰਾ ’ਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਵਿਅਕਤੀ ਵਿਰੁੱਧ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ।

ਅਜੀਤ ਡੈਸਕ 14-08-2026

  ਅੰਮ੍ਰਿਤਸਰ, 14 ਅਗਸਤ (ਜਸਵੰਤ ਸਿੰਘ ਜੱਸ)- ਕਈ ਦਹਾਕਿਆਂ ਤੋਂ ਜੇਲ੍ਹ ਵਿਚ ਨਜ਼ਰਬੰਦ ਅਤੇ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਹੈ ਕਿ ਗੁਰਧਾਮਾਂ ਦੀ ਯਾਤਰਾ ’ਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਵਿਅਕਤੀ ਵਿਰੁੱਧ ਪੰਥਕ ਰਵਾਇਤਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ । ਭਾਈ ਰਾਜੋਆਣਾ ਨੇ ਇਸ ਸੰਬੰਧੀ ਲਿਖੇ ਪੱਤਰ ਵਿਚ ਕਿਹਾ ਹੈ ਕਿ ਸੁਖਬੀਰ ਸਿੰਘ ਬਾਦਲ ’ਤੇ ਹਮਲਾ ਨਿੰਦਣਯੋਗ ਅਤੇ ਦਿਲ ਨੂੰ ਦਹਿਲਾਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਮੈਂ ਇਸ ਘਿਨਾਉਣੇ ਹਮਲੇ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਾ ਹਾਂ। ਭਾਈ ਰਾਜੋਆਣਾ ਨੇ ਕਿਹਾ ਕਿ ਕੋਈ ਵੀ ਗੁਰੂ ਦਾ ਸੱਚਾ ਸਿੱਖ ਗੁਰੂ ਘਰ ਵਿਚ ਸ਼ਰਧਾ ਭਾਵਨਾ ਨਾਲ ਨਤਮਸਤਕ ਹੋਣ ਆਏ ਕਿਸੇ ਦੀ ਵਿਅਕਤੀ ’ਤੇ ਕਦੇ ਹਮਲਾ ਨਹੀਂ ਕਰਦਾ, ਉਹ ਚਾਹੇ ਕਿੰਨਾ ਵੀ ਵੱਡਾ ਦੁਸ਼ਮਣ ਕਿਉਂ ਨਾ ਹੋਵੇ। ਭਾਈ ਰਾਜੋਆਣਾ ਨੇ ਕਿਹਾ ਕਿ ਇਹ ਹਮਲਾ ਗੁਰ ਮਰਿਆਦਾ ਅਤੇ ਸਿੱਖੀ ਸਿਧਾਂਤਾਂ ਤੇ ਪਰੰਪਰਾਵਾਂ ਦੇ ਖਿਲਾਫ਼ ਹੈ। ਇਸ ਮਾਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ।। ਉਨ੍ਹਾਂ ਇਹ ਵੀ ਕਿਹਾ ਕਿ ਇਸ ਮਾਮਲੇ ਦੀ ਨਿਰਪੱਖਤਾ ਤੇ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਂਝੀਵਾਲਤਾ ਦੀ ਸੋਚ ਨੂੰ ਸਮਰਪਿਤ ਸ਼੍ਰੋਮਣੀ ਅਕਾਲੀ ਦਲ ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ ਤਾਕਤਾਂ ਦੀਆਂ ਅੱਖਾਂ ਵਿਚ ਹਮੇਸ਼ਾ ਰੜਕਦਾ ਰਿਹਾ ਹੈ।

ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਜਾਂਚ ਲਈ ਗੁਰਦੁਆਰਾ ਮਾਤਾ ਸਾਹਿਬ ਦੇਵ ਵਿਖੇ ਪੁੱਜੇ ਪੁਲਿਸ ਅਧਿਕਾਰੀ ਅਗਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੰਪ੍ਰੈੱਸਡ ਬਾਇਓ-ਗੈਸ ਪਲਾਂਟ ਦਾ ਰੱਖਿਆ ਗਿਆ ਨੀਂਹ ਪੱਥਰ