14-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਹਿਮਾਚਲ ’ਚ ਥਾਣੇ ’ਤੇ ਆਈ.ਈ.ਡੀ. ਧਮਾਕਾ ਮਾਮਲੇ ’ਚ ਤਿੰਨ ਗ੍ਰਿਫ਼ਤਾਰ

ਨਵੀਂ ਦਿੱਲੀ, 14 ਅਗਸਤ (ਪੀ.ਟੀ.ਆਈ.)-ਰਾਸ਼ਟਰੀ ਜਾਂਚ ਏਜੰਸੀ (ਐੱਨ ਆਈ ਏ) ਨੇ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਥਾਣੇ ਦੇ ਅਹਾਤੇ ਵਿਚ ਹੋਏ ਆਈ. ਈ. ਡੀ. (ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਧਮਾਕੇ ਦੇ ਸਬੰਧ ....

ਅਜੀਤ ਡੈਸਕ 14-08-2026

ਨਵੀਂ ਦਿੱਲੀ, 14 ਅਗਸਤ (ਪੀ.ਟੀ.ਆਈ.)-ਰਾਸ਼ਟਰੀ ਜਾਂਚ ਏਜੰਸੀ (ਐੱਨ ਆਈ ਏ) ਨੇ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਥਾਣੇ ਦੇ ਅਹਾਤੇ ਵਿਚ ਹੋਏ ਆਈ. ਈ. ਡੀ. (ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਧਮਾਕੇ ਦੇ ਸਬੰਧ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਮਾਮਲਾ ਸ਼ੁਰੂ ਵਿਚ ਨਾਲਾਗੜ੍ਹ ਪੁਲਿਸ ਥਾਣੇ ਵਿੱਚ ਦਰਜ ਕੀਤਾ ਗਿਆ ਸੀ। ਇਹ ਧਮਾਕਾ ਇਸ ਸਾਲ 1 ਜਨਵਰੀ ਨੂੰ ਪੁਲਿਸ ਥਾਣੇ ਦੇ ਅਹਾਤੇ ਵਿੱਚ ਜਾਂਚ ਅਧਿਕਾਰੀ ਦੇ ਕਮਰੇ ਦੇ ਨਾਲ ਲੱਗਦੀ ਬਾਹਰੀ ਕੰਧ ਦੇ ਨੇੜੇ ਹੋਇਆ ਸੀ।ਐੱਨ.ਆਈ.ਏ. ਨੇ ਬਾਅਦ ਵਿਚ ਜਾਂਚ ਆਪਣੇ ਹੱਥਾਂ ਵਿੱਚ ਲੈ ਲਈ ਅਤੇ 8 ਮਈ ਨੂੰ ਮਾਮਲਾ ਦੁਬਾਰਾ ਦਰਜ ਕੀਤਾ।ਐੱਨ.ਆਈ.ਏ. ਦੇ ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਜਾਂਚ ਦੌਰਾਨ, ਅਪਰਾਧ ਵਿੱਚ ਦੋਸ਼ੀ ਮਹਾਵੀਰ ਕੁਮਾਰ ਉਰਫ਼ ਕਾਕਾ, ਅਜੈ ਮਹਿਰਾ ਅਤੇ ਮਨਪ੍ਰੀਤ ਸਿੰਘ ਉਰਫ਼ ਮਨੀ ਦੀ ਭੂਮਿਕਾ ਸਾਹਮਣੇ ਆਈ ਹੈ।ਏਜੰਸੀ ਨੇ ਕਿਹਾ ਕਿ ਐੱਨ.ਆਈ.ਏ. ਨੇ ਇਸ ਅੱਤਵਾਦੀ ਘਟਨਾ ਦੇ ਪਿੱਛੇ ਵੱਡੀ ਸਾਜ਼ਿਸ਼ ਨੂੰ ਬੇਨਕਾਬ ਕਰਨ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਇਨ੍ਹਾਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਇਹ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਪਹਿਲੇ ਤਿੰਨ ਮੁਲਜ਼ਮ ਹਨ।ਦੋਸ਼ੀਆਂ ਨੂੰ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿੱਚ ਇੱਕ ਵਿਸ਼ੇਸ਼ ਐੱਨ.ਆਈ.ਏ. ਅਦਾਲਤ ਵਿੱਚ ਪੇਸ਼ ਕੀਤਾ ਗਿਆ। ਬਿਆਨ ਵਿੱਚ ਕਿਹਾ ਗਿਆ ਹੈ ਕਿ ਦੋਸ਼ੀ ਮਹਾਵੀਰ ਅਤੇ ਅਜੇ ਨੂੰ ਅੱਠ ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ, ਜਦੋਂ ਕਿ ਮਨਪ੍ਰੀਤ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਭਾਰਤ ਦੀ ਉਦਾਰਤਾ ਅਤੇ ਸਹਿਣਸ਼ੀਲਤਾ ਨੂੰ ਕਮਜ਼ੋਰੀ ਨਹੀਂ ਸਮਝਣਾ ਚਾਹੀਦਾ-ਡੋਵਾਲ ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਕਾਮੇਡੀਅਨ ਸਮੈ ਰੈਨਾ ਖ਼ਿਲਾਫ਼ ਸਾਰੀਆਂ ਐੱਫ.ਆਈ.ਆਰ. ਰੱਦ