ਘੁੰਮਾਣ (ਗੁਰਦਾਸਪੁਰ), 15 ਅਗਸਤ (ਬੰਮਰਾਹ)- ਆਜ਼ਾਦੀ ਦਿਵਸ ਮੌਕੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਬਾਬਾ ਨਾਮਦੇਵ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਘੁਮਾਣ ਵਿਖੇ ਤਿਰੰਗਾ ਝੰਡਾ ਲਹਿਰਾਇਆ।
ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ। ਇਸ ਮੌਕੇ ਵੱਡੀ ਗਿਣਤੀ ਵਿਚ ਹਲਕੇ ਦੇ ਪੰਚ ਸਰਪੰਚ ਬਲਾਕ ਸੰਮਤੀ ਮੈਂਬਰ ਜ਼ਿਲ੍ਹਾ ਪਰਿਸ਼ਦ ਮੈਂਬਰ ਤੇ ਹੋਰ ਅਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ।