15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਪਠਾਨਕੋਟ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ 17 ਅਗਸਤ ਦੀ ਛੁੱਟੀ ਦਾ ਐਲਾਨ

ਪਠਾਨਕੋਟ 15 ਅਗਸਤ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਆਜ਼ਾਦੀ ਦਿਵਸ ਦਾ ਸਮਾਗਮ ਦੇਸ਼ ਭਗਤੀ...

ਅਜੀਤ ਡੈਸਕ 15-08-2026

ਪਠਾਨਕੋਟ 15 ਅਗਸਤ (ਸੰਧੂ)- ਜ਼ਿਲ੍ਹਾ ਪਠਾਨਕੋਟ ਵਿਚ ਆਜ਼ਾਦੀ ਦਿਵਸ ਦਾ ਸਮਾਗਮ ਦੇਸ਼ ਭਗਤੀ ਅਤੇ ਉਤਸ਼ਾਹ ਨਾਲ ਮਲਟੀਪਰਪਜ ਖੇਡ ਸਟੇਡੀਅਮ ਵਿਖੇ ਮਨਾਇਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਪੰਜਾਬ ਲਾਲ ਚੰਦ ਕਟਾਰੂਚਕ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੱਤੀ।

ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚਕ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਸਾਰੇ ਸਕੂਲਾਂ ਵਿਚ 17 ਅਗਸਤ ਦੀ ਛੁੱਟੀ ਦਾ ਐਲਾਨ ਵੀ ਕੀਤਾ ਗਿਆ। ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਪਠਾਨਕੋਟ ਡਾ. ਪੱਲਵੀ, ਐਸ.ਐਸ.ਪੀ. ਦਿਲਜਿੰਦਰ ਸਿੰਘ ਢਿੱਲੋਂ, ਚੇਅਰਮੈਨ ਸੌਰਭ ਬਹਿਲ, ਡੀ. ਈ. ਓ. ਸੈਕੰਡਰੀ ਕਮਲਦੀਪ ਕੌਰ, ਜ਼ਿਲ੍ਹਾਂ ਖੇਡ ਕੋਆਰਡੀਨੈਂਟਰ ਅਰੁਣ ਕੁਮਾਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਜਨ-ਪ੍ਰਤੀਨਿਧੀ, ਸਕੂਲਾਂ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ। ਸਮਾਗਮ ਦੌਰਾਨ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੇ ਸੁਪਨਿਆਂ ਦਾ ਭਾਰਤ ਸਿਰਜਣ ਦਾ ਸੰਕਲਪ ਲਿਆ ਗਿਆ।

ਪਿਛਲੀ ਖ਼ਬਰ ਸ਼ਹੀਦ ਊਧਮ ਸਿੰਘ ਦੇ ਜੱਦੀ ਘਰ ਵਿਚ ਮਨਾਇਆ ਆਜ਼ਾਦੀ ਦਿਵਸ ਅਗਲੀ ਖ਼ਬਰ ਐਸ. ਏ. ਐਸ. ਨਗਰ. ਪ੍ਰਸ਼ਾਸਨ ਵਲੋਂ ਸਮੂਹ ਸਕੂਲਾਂ ਵਿਚ 17 ਅਗਸਤ ਦੀ ਛੁੱਟੀ ਦਾ ਐਲਾਨ