ਚੰਡੀਗੜ੍ਹ, 15 ਅਗਸਤ (ਤਰਵਿੰਦਰ ਸਿੰਘ ਬਾਨੀਪਾਲ)- ਕੌਮੀ ਇਨਸਾਫ਼ ਮੋਰਚੇ ਦੇ ਪ੍ਰਦਰਸ਼ਨ ਦੌਰਾਨ ਮੋਹਾਲੀ-ਚੰਡੀਗੜ੍ਹ ਬਾਰਡਰ 'ਤੇ ਮਾਹੌਲ ਤਣਾਅਪੂਰਨ ਹੋ ਗਿਆ ਹੈ। ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਦੇ ਰਾਜਪਾਲ ਹਾਊਸ ਵੱਲ ਕੂਚ ਕਰਨ ਮੌਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਿਸ ਵਲੋਂ ਵਾਟਰ ਕੈਨਨ ਦਾ ਇਸਤੇਮਾਲ ਕੀਤਾ ਗਿਆ।
ਇਸ ਦੌਰਾਨ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਵੀ ਦਾਗੇ। ਪ੍ਰਦਰਸ਼ਨ ਨੂੰ ਲੈ ਕੇ ਇਲਾਕੇ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।