ਜੰਡਿਆਲਾ ਗੁਰੂ (ਅੰਮ੍ਰਿਤਸਰ), 15 ਅਗਸਤ (ਪ੍ਰਮਿੰਦਰ ਸਿੰਘ ਜੋਸਨ/ਅੰਮ੍ਰਿਤਪਾਲ ਸਿੰਘ) - ਭਾਰਤੀ ਜਨਤਾ ਪਾਰਟੀ ਵਲੋਂ ਜੰਡਿਆਲਾ ਗੁਰੂ ਚ ਆਜ਼ਾਦੀ ਦਿਹਾੜਾ ਭਾਜਪਾ ਦੇ ਸੂਬਾਈ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਾਜੀਵ ਕੁਮਾਰ ਮਾਣਾ ਦੀ ਅਗਵਾਈ ਹੇਠ ਤਿਰੰਗਾ ਮਾਰਚ ਕੱਢ ਕੇ ਬੜੇ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ । ਇਸ ਮੌਕੇ ਭਾਜਪਾ ਆਗੂਆਂ, ਰਾਜੀਵ ਕੁਮਾਰ ਮਾਣਾ, ਭਾਜਪਾ ਦੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਕੰਵਰਬੀਰ ਸਿੰਘ ਮੰਜਲ ਅਤੇ ਉਨ੍ਹਾਂ ਦੇ ਸਾਥੀਆਂ ਨੇ ਤਿਰੰਗੇ ਝੰਡੇ ਹੱਥਾਂ ਵਿਚ ਫੜ ਕੇ ਭਾਰਤ ਮਾਤਾ ਦੀ ਜੈ ਦੇ ਨਾਅਰੇ ਲਗਾਉਂਦਿਆਂ ਜੰਡਿਆਲਾ ਗੁਰੂ ਸ਼ਹਿਰ ਵਿਚ ਮਾਰਚ ਕੀਤਾ ਜੋ ਭਗਵਾਨ ਵਾਲਮੀਕ ਚੌਂਕ ਜੰਡਿਆਲਾ ਗੁਰੂ ਤੋਂ ਸ਼ੁਰੂ ਹੋ ਕੇ ਜੰਡਿਆਲਾ ਗੁਰੂ ਦੇ ਵੱਖ ਵੱਖ ਬਾਜ਼ਾਰਾਂ ਦੇ ਵਿਚੋਂ ਦੀ ਹੁੰਦਾ ਹੋਇਆ ਘਾਹ ਮੰਡੀ ਜਾ ਕੇ ਸਮਾਪਤ ਹੋਇਆ ।
ਰਾਜੀਵ ਕੁਮਾਰ ਮਾਣਾ ਨੇ ਕਿਹਾ ਕਿ ਅੱਜ ਅਸੀਂ ਸਾਰੇ ਜਿਸ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ, ਉਹ ਸਾਡੇ ਮਹਾਨ ਸੂਰਬੀਰਾਂ ਨੇ ਸ਼ਹੀਦੀਆਂ ਦੇ ਕੇ ਪ੍ਰਾਪਤ ਕੀਤੀ ਹੈ। ਇਸ ਬਦਲੇ ਸਾਡੇ ਵੱਡੀ ਤਾਦਾਦ ਵਿਚ ਸੂਰਬੀਰ ਬਹਾਦਰਾਂ ਨੂੰ ਇਥੇ ਅਤੇ ਵਿਦੇਸ਼ਾਂ ਵਿਚ ਕੁਰਬਾਨੀਆਂ ਦੇਣੀਆਂ ਪਈਆਂ । ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨਸ਼ਿਆਂ ਅਤੇ ਗੈਂਗਸਟਰਵਾਦ ਨੂੰ ਠੱਲ੍ਹ ਪਾਉਣ ਲਈ ਸਰਕਾਰਾਂ ਹੁਣ ਤੱਕ ਬੁਰੀ ਤਰ੍ਹਾਂ ਫੇਲ੍ਹ ਹੋਈਆਂ ਹਨ ਅਤੇ ਜੰਡਿਆਲਾ ਗੁਰੂ ਸ਼ਹਿਰ ਵਾਸੀਆਂ ਨੂੰ ਫ਼ਿਰੌਤੀਆਂ ਲਈ ਆ ਰਹੀਆਂ ਕਾਲਾਂ ਨੇ ਉਨ੍ਹਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ। ਉਹ ਡਰ ਅਤੇ ਸਹਿਮ ਦੇ ਸਾਏ ਹੇਠ ਜ਼ਿੰਦਗੀ ਬਤੀਤ ਕਰ ਰਹੇ ਹਨ ।
ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਕੰਵਰ ਬੀਰ ਸਿੰਘ ਮੰਜਿਲ ਨੇ ਕਿਹਾ ਕਿ ਪੰਜਾਬ ਵਿਚ ਇਸ ਵੇਲੇ ਅਮਨ ਕਾਨੂੰਨ ਨਾਂ ਦੀ ਕੋਈ ਚੀਜ਼ ਨਹੀਂ ਰਹਿ ਗਈ ਅਤੇ ਸਾਰੇ ਪਾਸੇ ਕਤਲੋਗਾਰਦ, ਲੁੱਟਾਂ ਖੋਹਾਂ, ਫਿਰੌਤੀਆਂ ਦਾ ਬੋਲਬਾਲਾ ਹੈ ।
ਤਾਜ਼ਾ ਖ਼ਬਰਾਂ
Free
ਭਾਜਪਾ ਨੇ ਕੱਢੀ ਤਿਰੰਗਾ ਯਾਤਰਾ
ਜੰਡਿਆਲਾ ਗੁਰੂ (ਅੰਮ੍ਰਿਤਸਰ), 15 ਅਗਸਤ (ਪ੍ਰਮਿੰਦਰ ਸਿੰਘ ਜੋਸਨ/ਅੰਮ੍ਰਿਤਪਾਲ ਸਿੰਘ) - ਭਾਰਤੀ ਜਨਤਾ ਪਾਰਟੀ ਵਲੋਂ ਜੰਡਿਆਲਾ ਗੁਰੂ ਚ ਆਜ਼ਾਦੀ ਦਿਹਾੜਾ ਭਾਜਪਾ ਦੇ ਸੂਬਾਈ ਕਾਰਜਕਾਰਨੀ ਕਮੇਟੀ ਦੇ ਮੈਂਬਰ ਰਾਜੀਵ ਕੁਮਾਰ ਮਾਣਾ ਦੀ ਅਗਵਾਈ ...
ਅਜੀਤ ਡੈਸਕ
15-08-2026