ਗਾਲੇ (ਸ੍ਰੀਲੰਕਾ), 15 ਅਗਸਤ - ਭਾਰਤ ਅਤੇ ਸ੍ਰੀਲੰਕਾ ਦੀਆਂ ਕ੍ਰਿਕਟ ਟੀਮਾਂ ਦਰਮਿਆਨ 2 ਟੈਸਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਗਾਲੇ ਵਿਖੇ ਸ਼ੁਰੂ ਹੋਇਆ। ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦਿਆਂ ਪਹਿਲੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ ਦੀ ਟੀਮ ਨੇ 2 ਵਿਕਟਾਂ ਦੇ ਨੁਕਸਾਨ 'ਤੇ 288 ਦੌੜਾਂ ਬਣਾ ਲਈਆਂ ਸਨ। ਭਾਰਤ ਨੇ ਪਹਿਲੀ ਵਿਕਟ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ ਦੇ ਰੂਪ ਵਿਚ ਗਵਾਈ ਜੋ ਕਿ 32 ਦੌੜਾਂ ਬਣਾ ਕੇ ਰਨ ਆਊਟ ਹੋਏ। ਇਸ ਤੋਂ ਬਾਅਦ ਦੂਜੀ ਵਿਕਟ ਸ਼ੁਭਮਨ ਗਿੱਲ ਦੀ ਡਿੱਗੀ ਜੋ ਕਿ 16 ਦੌੜਾਂ ਬਣਾ ਕੇ ਆਊਟ ਹੋਏ। ਭਾਰਤ ਵਲੋਂ ਆਪਣੇ ਕਰੀਅਰ ਦਾ ਤੀਸਰਾ ਟੈਸਟ ਖੇਡ ਰਹੇ ਦੇਵਦੱਤ ਪਡਿੱਕਲ ਨੇ ਸ਼ਾਨਦਾਰ ਸੈਂਕੜਾ ਲਗਾਇਆ। ਦਿਨ ਦਾ ਖੇਡਮ ਖ਼ਤਮ ਹੋਣ ਤੱਕ ਅਤੇ ਕਪਤਾਨ ਸ਼ੁਭਮਨ ਗਿੱਲ ਦੌੜਾਂ ਬਣਾ ਕੇ ਕ੍ਰੀਜ਼ ''ਤੇ ਡਟੇ ਹੋਏ ਸਨ।
ਤਾਜ਼ਾ ਖ਼ਬਰਾਂ
Free
ਭਾਰਤ-ਸ੍ਰੀਲੰਕਾ ਪਹਿਲਾ ਟੈਸਟ : ਪਹਿਲੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਭਾਰਤ 288/2
ਗਾਲੇ (ਸ੍ਰੀਲੰਕਾ), 15 ਅਗਸਤ - ਭਾਰਤ ਅਤੇ ਸ੍ਰੀਲੰਕਾ ਦੀਆਂ ਕ੍ਰਿਕਟ ਟੀਮਾਂ ਦਰਮਿਆਨ 2 ਟੈਸਟ ਮੈਚਾਂ ਦੀ ਲੜੀ ਦਾ ਪਹਿਲਾ ਮੈਚ ਗਾਲੇ ਵਿਖੇ ਸ਼ੁਰੂ ਹੋਇਆ। ਟਾਸ ਜਿੱਤ ਕੇ ਭਾਰਤੀ ਟੀਮ ਦੇ ਕਪਤਾਨ ਸ਼ੁਭਮਨ ਗਿੱਲ ਨੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ...
ਅਜੀਤ ਡੈਸਕ
15-08-2026