15-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਜੰਮੂ-ਕਸ਼ਮੀਰ : ਸਕਾਰਪੀਓ ਦੇ ਚਨਾਬ ਨਦੀ ਵਿਚ ਡਿੱਗਣ ਕਾਰਨ 5 ਮੌਤਾਂ

ਕਿਸ਼ਤਵਾੜ (ਜੰਮੂ-ਕਸ਼ਮੀਰ), 15 ਅਗਸਤ - ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਦਛਨ ਇਲਾਕੇ ਵਿਚ ਹੋਏ ਦਰਦਨਾਕ ਸੜਕ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਡਾਂਗਦਾਰੂ ਤੋਂ ਸੌਂਦਰ ਜਾ ਰਹੀ...

ਅਜੀਤ ਡੈਸਕ 15-08-2026

ਕਿਸ਼ਤਵਾੜ (ਜੰਮੂ-ਕਸ਼ਮੀਰ), 15 ਅਗਸਤ - ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਜ਼ਿਲ੍ਹੇ ਦੇ ਦਛਨ ਇਲਾਕੇ ਵਿਚ ਹੋਏ ਦਰਦਨਾਕ ਸੜਕ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਹੋਇਆ ਜਦੋਂ ਡਾਂਗਦਾਰੂ ਤੋਂ ਸੌਂਦਰ ਜਾ ਰਹੀ ਸਕਾਰਪੀਓ ਗੱਡੀ ਦਾ ਚਾਲਕ ਯਾਨਵਾਨ, ਡਾਂਗਦਾਰੂ ਨੇੜੇ ਅਚਾਨਕ ਗੱਡੀ ਤੋਂ ਸੰਤੁਲਨ ਗੁਆ ਬੈਠਾ ਤੇ ਗੱਡੀ ਬੇਕਾਬੂ ਹੋ ਕੇ ਸੜਕ ਤੋਂ ਤਿਲਕਦੀ ਹੋਈ ਚਨਾਬ ਨਦੀ ਵਿਚ ਪਲਟ ਗਈ।
ਹਾਦਸੇ ਦੀ ਸੂਚਨਾ ਮਿਲਣ 'ਤੇ, ਬਚਾਅ ਟੀਮਾਂ ਨੇ ਮੌਕੇ 'ਤੇ ਪਹੁੰਚ ਕੇ ਬਚਾਅ ਅਤੇ ਰਾਹਤ ਕਾਰਜ ਸ਼ੁਰੂ ਕੀਤੇ।ਅਧਿਕਾਰੀਆਂ ਮੁਤਾਬਿਕ ਹਾਦਸੇ ਵਾਲੀ ਥਾਂ ਤੋਂ ਪੰਜ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਹਾਲਾਂਕਿ, ਹਾਦਸੇ ਸਮੇਂ ਵਾਹਨ ਵਿਚ ਕੁੱਲ ਕਿੰਨੇ ਲੋਕ ਸਨ, ਇਸਦੀ ਪੁਸ਼ਟੀ ਨਹੀਂ ਹੋ ਸਕੀ ਹੈ। ਮ੍ਰਿਤਕਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਜਾਰੀ ਹੈ ਜਦਕਿ  ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਪਿਛਲੀ ਖ਼ਬਰ ਕਰਨਾਟਕ : ਗੋਲੀਬਾਰੀ ਦੀ ਘਟਨਾ ਵਿਚ ਤਿੰਨ ਵਿਅਕਤੀਆਂ ਦੀ ਮੌਤ ਅਗਲੀ ਖ਼ਬਰ ਈਰਾਨ ਦੇ ਰਾਸ਼ਟਰਪਤੀ ਨੇ ਭਾਰਤ ਦੇ 80ਵੇਂ ਆਜ਼ਾਦੀ ਦਿਵਸ ਦੇ ਮੌਕੇ 'ਤੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਵਧਾਈ