ਸੰਗਰੂਰ, 16 ਅਗਸਤ ( ਧੀਰਜ ਪਿਸ਼ੌਰੀਆ) - ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵਲੋਂ 7 ਅਗਸਤ ਦੀ ਇਤਿਹਾਸਿਕ ਚੰਡੀਗੜ੍ਹ ਰੈਲੀ ਮੌਕੇ ਅਗਲੇ ਸੰਘਰਸ਼ ਵਜੋਂ 27 ਅਗਸਤ ਨੂੰ ਅਧਿਆਪਕਾਂ, ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਪੰਜਾਬ ਬੰਦ ਕਰਨ ਦੇ ਐਲਾਨ ਨੂੰ ਸਫਲ ਬਣਾਉਣ ਲਈ ਪੰਜਾਬ ਦੀਆਂ ਸਮੁੱਚੀਆਂ ਅਧਿਆਪਕ ਜਥੇਬੰਦੀਆਂ ਦੀ ਵਰਚੁਅਲ ਮੀਟਿੰਗ ਕੀਤੀ ਗਈ, ਜਿਸ ਵਿਚ 27 ਅਗਸਤ ਦੇ ਪੰਜਾਬ ਬੰਦ ਸਮੇਂ ਪੰਜਾਬ ਦੇ ਸਮੂਹ ਅਧਿਆਪਕਾਂ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨਾਂ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ। ਇਸ ਐਕਸ਼ਨ ਦੀ ਤਿਆਰੀ ਲਈ 17, 18 ਅਤੇ 19 ਅਗਸਤ ਨੂੰ ਜ਼ਿਲ੍ਹਾ ਪੱਧਰੀ ਮੀਟਿੰਗਾਂ ਕਰਕੇ ਵਿਭਾਗੀ ਮੁੱਖੀਆਂ ਨੂੰ ਸਮੂਹਿਕ ਛੁੱਟੀ ਦੇ ਨੋਟਿਸ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ।
ਤਾਜ਼ਾ ਖ਼ਬਰਾਂ
Free
ਅਧਿਆਪਕ ਵਰਗ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨਾਂ ਵਿਚ ਹੋਵੇਗਾ ਸ਼ਾਮਿਲ
ਸੰਗਰੂਰ, 16 ਅਗਸਤ ( ਧੀਰਜ ਪਿਸ਼ੌਰੀਆ) - ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ ਸਾਂਝਾ ਫ਼ਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਦੀ ਤਾਲਮੇਲ ਕਮੇਟੀ ਵਲੋਂ 7 ਅਗਸਤ ਦੀ ਇਤਿਹਾਸਿਕ ਚੰਡੀਗੜ੍ਹ...
ਅਜੀਤ ਡੈਸਕ
16-08-2026