ਚੰਡੀਗੜ੍ਹ/ਅਜਨਾਲਾ, 16 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਪੁਲਿਸ ਪ੍ਰਸ਼ਾਸਨ ਵਿਚ ਵੱਡਾ ਫੇਰਬਦਲ ਕਰਦਿਆਂ 12 ਆਈ.ਪੀ.ਐੱਸ. ਅਤੇ 112 ਪੀ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਤਾਇਨਾਤੀਆਂ ਕੀਤੀਆਂ ਗਈਆਂ ਹਨ।
ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਵੱਖ-ਵੱਖ ਅਧਿਕਾਰੀਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸੇ ਤਬਾਦਲਾ ਸੂਚੀ ਤਹਿਤ ਅਜਨਾਲਾ ਦੇ ਪਿੰਡ ਧਾਰੀਵਾਲ ਕਲੇਰ ਦੇ ਜੰਮਪਲ ਐੱਸ.ਪੀ ਨਿਰਵੈਰ ਸਿੰਘ ਕਲੇਰ ਨੂੰ ਐੱਸ.ਐੱਸ.ਓ.ਸੀ. (SSOC) ਅੰਮ੍ਰਿਤਸਰ ਦਾ ਐੱਸ.ਪੀ. ਨਿਯੁਕਤ ਕੀਤਾ ਗਿਆ ਹੈ।