17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਈ.ਡੀ. ਵਲੋਂ ਪੰਜਾਬ ਕੇਡਰ ਦੀ ਆਈ.ਏ.ਐੱਸ. ਅਧਿਕਾਰੀ ਕੰਵਲ ਪ੍ਰੀਤ ਬਰਾੜ 18 ਅਗਸਤ ਨੂੰ ਤਲਬ

ਐੱਸ. ਏ. ਐੱਸ. ਨਗਰ, 17 ਅਗਸਤ (ਕਪਿਲ ਵਧਵਾ) - ਮੁਹਾਲੀ ਦੇ ਸਨੈਟਕ ਸਿਟੀ ਪ੍ਰਾਜੈਕਟ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਹੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੰਜਾਬ ਕੇਡਰ ਦੀ ਆਈ.ਏ.ਐੱਸ. ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ 18 ਅਗਸਤ...

ਅਜੀਤ ਡੈਸਕ 17-08-2026

ਐੱਸ. ਏ. ਐੱਸ. ਨਗਰ, 17 ਅਗਸਤ (ਕਪਿਲ ਵਧਵਾ) - ਮੁਹਾਲੀ ਦੇ ਸਨੈਟਕ ਸਿਟੀ ਪ੍ਰਾਜੈਕਟ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਕਰ ਰਹੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਪੰਜਾਬ ਕੇਡਰ ਦੀ ਆਈ.ਏ.ਐੱਸ. ਅਧਿਕਾਰੀ ਕੰਵਲ ਪ੍ਰੀਤ ਬਰਾੜ ਨੂੰ 18 ਅਗਸਤ ਨੂੰ ਪੁੱਛਗਿੱਛ ਲਈ ਤਲਬ ਕੀਤਾ ਹੈ। ਈ.ਡੀ. ਵਲੋਂ ਅਧਿਕਾਰੀ ਨੂੰ ਈ-ਮੇਲ ਰਾਹੀਂ ਸੰਮਨ ਭੇਜੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਜਾਂਚ ਏਜੰਸੀ ਵਲੋਂ ਇਹ ਕਾਰਵਾਈ ਸਨੈਟਕ ਸਿਟੀ ਪ੍ਰਾਜੈਕਟ ਨਾਲ ਸੰਬੰਧਿਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਿਲਸਿਲੇ ਵਿਚ ਕੀਤੀ ਜਾ ਰਹੀ ਹੈ। ਈ.ਡੀ. ਦੀ ਜਾਂਚ ਮੁਤਾਬਕ ਪ੍ਰਾਜੈਕਟ ਲਈ ਜ਼ਮੀਨ ਦੇ ਲੈਂਡ ਯੂਜ਼ ਵਿਚ ਬਦਲਾਅ (ਸੀ.ਐੱਲ.ਯੂ.) ਦੀ ਮਨਜ਼ੂਰੀ ਦੇਣ ਦੀ ਪ੍ਰਕਿਰਿਆ ਵਿਚ ਕਥਿਤ ਤੌਰ ’ਤੇ ਬੇਨਿਯਮੀਆਂ ਹੋਣ ਦੇ ਦੋਸ਼ਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਅਨੁਸਾਰ ਜਾਂਚਕਰਤਾ ਇਹ ਪਤਾ ਲਗਾਉਣਾ ਚਾਹੁੰਦੇ ਹਨ ਕਿ ਡਿਵੈਲਪਰ ਵਲੋਂ ਜ਼ਮੀਨ ਵੇਚਣ ਲਈ ਜ਼ਮੀਨ ਮਾਲਕਾਂ ਦੀ ਸਹਿਮਤੀ ਲੈਣ ਸੰਬੰਧੀ ਪ੍ਰਕਿਰਿਆ ਦੌਰਾਨ ਸੰਬੰਧਿਤ ਅਧਿਕਾਰੀਆਂ ਵਲੋਂ ਕਿਹੜੀ ਕਾਰਵਾਈ ਅਪਣਾਈ ਗਈ ਸੀ। ਇਸ ਤੋਂ ਇਲਾਵਾ ਸੀ.ਐੱਲ.ਯੂ. ਦੀ ਮਨਜ਼ੂਰੀ ਨਾਲ ਸੰਬੰਧਿਤ ਫ਼ੈਸਲਿਆਂ ਅਤੇ ਪ੍ਰਕਿਰਿਆ ਬਾਰੇ ਵੀ ਅਧਿਕਾਰੀ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ। ਈ.ਡੀ. ਵਲੋਂ ਮਾਮਲੇ ਨਾਲ ਜੁੜੇ ਦਸਤਾਵੇਜ਼ਾਂ ਅਤੇ ਅਧਿਕਾਰੀਆਂ ਦੀ ਭੂਮਿਕਾ ਦੀ ਜਾਂਚ ਕੀਤੀ ਜਾ ਰਹੀ ਹੈ। 18 ਅਗਸਤ ਨੂੰ ਹੋਣ ਵਾਲੀ ਪੁੱਛਗਿੱਛ ਦੌਰਾਨ ਜਾਂਚ ਏਜੰਸੀ ਵਲੋਂ ਸਨੈਟਕ ਸਿਟੀ ਪ੍ਰਾਜੈਕਟ ਨਾਲ ਸੰਬੰਧਿਤ ਪ੍ਰਸ਼ਾਸਨਿਕ ਫ਼ੈਸਲਿਆਂ ਅਤੇ ਕਥਿਤ ਬੇਨਿਯਮੀਆਂ ਬਾਰੇ ਜਾਣਕਾਰੀ ਹਾਸਲ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।

ਪਿਛਲੀ ਖ਼ਬਰ ਅੱਜ ਦੇਸ਼ ਦੀਆਂ ਸੰਸਥਾਵਾਂ ਵਿਚ ਇਕ ਵੱਡਾ ਸੰਕਟ, ਇਸ ਵੱਲ ਧਿਆਨ ਦੇਣ ਦੀ ਲੋੜ - ਮਨੀਸ਼ ਤਿਵਾੜੀ ਅਗਲੀ ਖ਼ਬਰ 15 ਅਗਸਤ ਨੂੰ ਰੋਸ ਪ੍ਰਦਰਸ਼ਨ ਕਰਨ ਆਏ ਸਿਮਰਨਜੀਤ ਸਿੰਘ ਮਾਨ ਤੇ ਉਸਦੇ ਪੁੱਤਰ ਸਮੇਤ ਵੱਖ-ਵੱਖ ਵਿਅਕਤੀਆਂ ਖ਼ਿਲਾਫ਼ ਮਾਮਲੇ...