17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਅਟਾਰੀ ਸਰਹੱਦ ਦੇ ਨਜ਼ਦੀਕ ਤੋਂ ਪਾਕਿਸਤਾਨ ਤੋਂ ਆਏ 6 ਪਿਸਟਲ, 10 ਮੈਗਜ਼ੀਨ ਸਮੇਤ ਦੋ ਕਾਬੂ

ਅਟਾਰੀ ਸਰਹੱਦ (ਅੰਮ੍ਰਿਤਸਰ), 17 ਅਗਸਤ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਪਾਕਿਸਤਾਨੀ ਤਸਕਰਾਂ ਵਲੋਂ ਡਰੋਨ ਰਾਹੀਂ...

ਅਜੀਤ ਡੈਸਕ 17-08-2026

ਅਟਾਰੀ ਸਰਹੱਦ (ਅੰਮ੍ਰਿਤਸਰ), 17 ਅਗਸਤ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਪਾਕਿਸਤਾਨੀ ਤਸਕਰਾਂ ਵਲੋਂ ਡਰੋਨ ਰਾਹੀਂ ਭਾਰਤੀ ਖੇਤਰ ਅੰਦਰ ਸੁੱਟੇ ਛੇ ਕਰੀਬ ਆਧੁਨਿਕ ਕਿਸਮ ਦੇ ਪਿਸਟਲ ਤੇ 10 ਮੈਗਜ਼ੀਨ ਸਮੇਤ ਦੋ ਸਰਹੱਦੀ ਏਰੀਏ ਦੇ ਨਾਗਰਿਕਾਂ ਨੂੰ ਗ੍ਰਿਫ਼ਤਾਰ ਕਰਕੇ ਸੀ.ਆਈ.ਏ. ਅੰਮ੍ਰਿਤਸਰ ਨੇ ਵੱਡੀ ਸਫ਼ਲਤਾ ਹਾਸਿਲ ਕੀਤੀ ਹੈ। ਪੁਲਿਸ ਥਾਣਾ ਘਰਿੰਡਾ ਦੇ ਸਰਹੱਦੀ ਇਲਾਕੇ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਰਾਹੀਂ ਤਸਕਰਾਂ ਵਲੋਂ ਭਾਰਤੀ ਖੇਤਰ ਅੰਦਰ ਸੁੱਟੇ ਛੇ ਆਧੁਨਿਕ ਕਿਸਮ ਦੇ ਪਿਸਟਲ ਅਤੇ ਦਸ ਮੈਗਜ਼ੀਨ ਸਮੇਤ ਦੋ ਸਥਾਨਕ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਿਸ ਸਬੰਧੀ ਪੁਲਿਸ ਥਾਣਾ ਘਰਿੰਡਾ ਵਿਖੇ ਪਰਚਾ ਦਰਜ ਕਰਕੇ ਗ੍ਰਿਫ਼ਤਾਰ ਨਾਗਰਿਕਾਂ ਪਾਸੋਂ ਪੁਲਿਸ ਵਲੋਂ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਸੀ.ਆਈ.ਏ. ਸਟਾਫ਼ ਅੰਮ੍ਰਿਤਸਰ ਵਲੋਂ ਪਿਸਟਲਾਂ ਤੇ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ ਦੀ ਪਹਿਚਾਣ ਕੈਪਟਨਪ੍ਰੀਤ ਸਿੰਘ ਸੰਧੂ ਅਤੇ ਅਰਸ਼ਦੀਪ ਸਿੰਘ ਵਾਸੀ ਭਕਨਾ ਵਜੋਂ ਹੋਈ ਹੈ। ਜਿਨ੍ਹਾਂ ਪਾਸੋਂ ਇਕ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ ਜਿਸ ਤੇ ਸਰਹੱਦੀ ਇਲਾਕੇ ਵਿਚੋਂ ਹਥਿਆਰਾਂ ਦੀ ਖੇਪ ਚੁੱਕ ਕੇ ਅੱਗੇ ਦੇਣ ਜਾ ਰਹੇ ਅੰਮ੍ਰਿਤਸਰ ਅਟਾਰੀ ਰੋਡ ਤੇ ਸਥਿਤ ਪੈਲਸ ਰਾਜ ਅੱਗੇ ਤੋਂ ਲੱਗੇ ਨੱਕੇ ਦੌਰਾਨ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 

ਪਿਛਲੀ ਖ਼ਬਰ ਦਿਆਲ ਸਿੰਘ ਸੋਢੀ ਵਲੋਂ ਐਸ.ਆਈ.ਆਰ. ਸੰਬੰਧੀ ਸ੍ਰੀ ਮੁਕਤਸਰ ਸਾਹਿਬ ਵਿਖੇ ਭਾਜਪਾ ਦੀ ਮੀਟਿੰਗ ਕੀਤੀ ਗਈ ਅਗਲੀ ਖ਼ਬਰ ਸੀਨੀਅਰ ਭਾਜਪਾ ਆਗੂ ਤਰਲੋਚਨ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਿੱਖ ਭਾਈਚਾਰੇ ਨਾਲ ਜੁੜੇ ਵਿਵਾਦ ਵਿਚ...