17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਮੈਂ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਂਵਾਗਾ- ਮਨਪ੍ਰੀਤ ਸਿੰਘ ਬਾਦਲ

ਬਠਿੰਡਾ, 17 ਅਗਸਤ- ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਦਾ ਕੌਮੀ ਮੀਤ...

ਅਜੀਤ ਡੈਸਕ 17-08-2026

ਬਠਿੰਡਾ, 17 ਅਗਸਤ- ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ "ਮੈਨੂੰ ਅੱਜ ਦੁਪਹਿਰ ਨੂੰ ਖ਼ਬਰ ਮਿਲੀ ਕਿ ਮੈਨੂੰ ਭਾਜਪਾ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਮੇਰੇ ਪਹਿਲੇ ਸ਼ਬਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਾਡੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਦਾ ਤਹਿ ਦਿਲੋਂ ਧੰਨਵਾਦ ਕਰਨ ਲਈ ਸਨ।

ਮੈਂ ਉਨ੍ਹਾਂ ਦਾ ਮੇਰੇ 'ਤੇ ਇੰਨਾ ਅਥਾਹ ਭਰੋਸਾ ਰੱਖਣ ਅਤੇ ਮੈਨੂੰ ਇਸ ਜ਼ਿੰਮੇਵਾਰੀ ਨੂੰ ਸੰਭਾਲਣ ਦੇ ਯੋਗ ਸਮਝਣ ਲਈ ਧੰਨਵਾਦ ਕਰਦਾ ਹਾਂ। ਮੈਂ ਭਾਜਪਾ ਦੀ ਪੰਜਾਬ ਲੀਡਰਸ਼ਿਪ ਦਾ ਹਮੇਸ਼ਾ ਧੰਨਵਾਦ ਕਰਨਾ ਚਾਹੁੰਦਾ ਹਾਂ। ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਮੈਂ ਇਸ ਜ਼ਿੰਮੇਵਾਰੀ ਨੂੰ ਇਮਾਨਦਾਰੀ ਨਾਲ ਨਿਭਾਂਵਾਗਾ। 

ਪਿਛਲੀ ਖ਼ਬਰ ਜੇ.ਪੀ.ਐਸ.ਸੀ.-ਜੇ.ਐਸ.ਐਸ.ਸੀ ਅੰਦੋਲਨ: ਝਾਰਖੰਡ ਸਰਕਾਰ ਦਾ ਵੱਡਾ ਫੈਸਲਾ, ਸਾਰੀਆਂ ਟੀ.ਡੀ.ਪੀ.ਐੱਲ. ਪ੍ਰੀਖਿਆਵਾਂ ਅਤੇ ਨਤੀ... ਅਗਲੀ ਖ਼ਬਰ ਆਈ.ਟੀ.ਬੀ.ਪੀ ਦੇ ਡੀ.ਆਈ.ਜੀ ਦੀ ਸੜਕ ਹਾਦਸੇ ਵਿਚ ਹੋਈ ਮੌਤ