18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਸਰਪੰਚ ਸਮੇਤ ਕਈਆਂ ਖ਼ਿਲਾਫ਼ ਮੁਕੱਦਮਾ ਦਰਜ

ਮਾਨਸਾ, 18 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਨੇੜਲੇ ਪਿੰਡ ਨੰਗਲ ਕਲਾਂ ਵਿਖੇ...

ਅਜੀਤ ਡੈਸਕ 18-08-2026

ਮਾਨਸਾ, 18 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਨੇੜਲੇ ਪਿੰਡ ਨੰਗਲ ਕਲਾਂ ਵਿਖੇ ਨੌਜਵਾਨ ਅਮਨਦੀਪ ਸ਼ਰਮਾ ਉਰਫ਼ ਮੰਗੂ ਦਾ ਕਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਜਿਉਂ ਹੀ ਪਿੰਡ ਦੇ ਬੱਸ ਅੱਡੇ ’ਤੇ ਬੱਸ ’ਚੋਂ ਉੱਤਰਿਆ ਤਾਂ ਕੁਝ ਵਿਅਕਤੀਆਂ ਨੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਉਕਤ ਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੋਂ ਡਾਕਟਰਾਂ ਨੇ ਏਮਜ਼ ਬਠਿੰਡਾ ਲਈ ਰੈਫ਼ਰ ਕਰ ਦਿੱਤਾ ਪਰ ਰਸਤੇ ’ਚ ਉਸ ਦੀ ਮੌਤ ਹੋ ਗਈ। 

ਡੀ. ਐਸ. ਪੀ. ਸਬ ਡਵੀਜ਼ਨ ਮਾਨਸਾ ਹਰਜਿੰਦਰ ਸਿੰਘ ਗਿੱਲ ਨੇ ਸੰਪਰਕ ਕਰਨ ’ਤੇ ਦੱਸਿਆ ਕਿ ਪੁਲਿਸ ਨੇ ਪਿੰਡ ਦੇ ਮੌਜੂਦਾ ਸਰਪੰਚ ਰੇਸ਼ਮ ਸਿੰਘ ਜਿੰਦਾ ਸਮੇਤ ਦਰਜਨ ਦੇ ਕਰੀਬ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ।

ਪਿਛਲੀ ਖ਼ਬਰ ਲੁਟੇਰਿਆਂ ਨੇ ਚਿੱਟੇ ਦਿਨ ਮੰਦਿਰ ਦੇ ਪੰਡਿਤ ਦੀ ਕੁੱਟਮਾਰ ਕਰਕੇ ਸੋਨੇ ਦੀ ਮੁੰਦਰੀ ਲੁੱਟੀ ਅਗਲੀ ਖ਼ਬਰ ਫ਼ਰੀਦਕੋਟ ਡੀ.ਸੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ