ਫ਼ਰੀਦਕੋਟ, 18 ਅਗਸਤ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਫ਼ਰੀਦਕੋਟ ਹਮੇਸ਼ਾ ਹੀ ਵਿਵਾਦਾਂ ਦੇ ਘੇਰੇ ’ਚ ਰਹੀ ਹੈ। ਇਕ ਤਾਜ਼ਾ ਮਾਮਲੇ ਵਿਚ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਆਪਣੀ ਸੇਵਾ ਮੁਕਤੀ ਤੋਂ ਪਹਿਲਾਂ ਕੀਤੀਆਂ ਗਈਆਂ ਯੂਨੀਵਰਸਿਟੀ ਅੰਦਰ 180 ਦੇ ਕਰੀਬ ਵੱਖ-ਵੱਖ ਨਿਯੁਕਤੀਆਂ ਜਿਨ੍ਹਾਂ ਵਿਚ ਡਾਕਟਰ, ਪੈਰਾ ਮੈਡੀਕਲ ਸਟਾਫ਼ ਤੇ ਪ੍ਰਸ਼ਾਸਨਿਕ ਵਿਭਾਗ ਤੋਂ ਇਲਾਵਾ ਨਵੀਂਆਂ ਨਿਯੁਕਤੀਆਂ ਸ਼ਾਮਿਲ ਹਨ। ਇਨ੍ਹਾਂ ਸਾਰੀਆਂ ਨਿਯੁਕਤੀਆਂ ਨੂੰ ਯੂਨੀਵਰਸਿਟੀ ਦੇ ਬੋਰਡ ਆਫ਼ ਮੈਨੇਜਮੈਂਟ ਨੇ ਰੱਦ ਕਰ ਦਿੱਤੀਆਂ ਹਨ। ਇੱਥੇ ਜ਼ਿਕਰਯੋਗ ਹੈ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਵਲੋਂ ਫ਼ਾਰਮੇਸੀ ਅਫ਼ਸਰਾਂ ਦੀ ਭਰਤੀ ਪ੍ਰੀਖਿਆ ਵਿਚ ਹੋਏ ਪੇਪਰ ਲੀਕ ਤੇ ਨਕਲ ਕਾਂਡ ਤੋਂ ਬਾਅਦ ਜਾਂਚ ਏਜੰਸੀਆਂ ਦੇ ਧਿਆਨ ’ਚ ਇਹ ਨਿਯੁਕਤੀਆਂ ਆ ਗਈਆਂ ਸਨ।
ਤਾਜ਼ਾ ਖ਼ਬਰਾਂ
Free
ਜਨਰਲ ਸਾਬਕਾ ਵਾਈਸ ਚਾਂਸਲਰ ਵਲੋਂ ਕੀਤੀਆਂ 180 ਗੈਰ ਕਾਨੂੰਨੀ ਨਿਯੁਕਤੀਆਂ ਰੱਦ
ਫ਼ਰੀਦਕੋਟ, 18 ਅਗਸਤ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼...
ਅਜੀਤ ਡੈਸਕ
18-08-2026