ਨਵੀਂ ਦਿੱਲੀ, 18 ਅਗਸਤ (ਪੀ.ਟੀ.ਆਈ.)-ਸਥਾਨਕ ਪੁਲਿਸ ਨੇ ਦਿੱਲੀ ਹਾਈ ਕੋਰਟ ਨੂੰ ਅੱਜ ਦੱਸਿਆ ਕਿ ਇਕ ਸਫਾਈ ਕਰਮਚਾਰੀ ਦੀ ਹੱਤਿਆ ਦੇ ਵਿਰੋਧ ’ਚ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ‘ਆਪ’ ਵਿਧਾਇਕ ਕੁਲਦੀਪ ਕੁਮਾਰ ਨੂੰ ਸਾਵਧਾਨੀ ਵਜੋਂ ਹਿਰਾਸਤ ’ਚ ਲੈ ਲਿਆ ਗਿਆ ਸੀ ਅਤੇ ਹੁਣ ਉਨ੍ਹਾਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ। ਇਹ ਪੱਖ ਜਸਟਿਸ ਨਵੀਨ ਚਾਵਲਾ ਤੇ ਰਵਿੰਦਰ ਡੁਡੇਜਾ ਦੀ ਬੈਂਚ ਸਾਹਮਣੇ ਰੱਖਿਆ ਗਿਆ, ਜੋ ਕੁਮਾਰ ਦੀ ਗੈਰ-ਕਾਨੂੰਨੀ ਹਿਰਾਸਤ ਦੇ ਮਾਮਲੇ ’ਚ ‘ਹੈਬੀਅਸ ਕਾਰਪਸ’ ਪਟੀਸ਼ਨ ’ਤੇ ਸੁਣਵਾਈ ਕਰ ਰਿਹਾ ਸੀ। ਬੈਂਚ ਨੇ ਕਿਹਾ ਕਿ ਸਾਡਾ ਮੰਨਣਾ ਹੈ ਕਿ ਕੁਮਾਰ ਦੀ ਰਿਹਾਈ ਤੋਂ ਬਾਅਦ ਮੌਜੂਦਾ ਪਟੀਸ਼ਨ ਦਾ ਮਕਸਦ ਪੂਰਾ ਹੋ ਗਿਆ ਹੈ। ਹੋਰ ਰਾਹਤਾਂ ਲਈ, ਪਟੀਸ਼ਨਰ ਦਾ ਪਰਿਵਾਰ ਢੁਕਵੀਂ ਕਾਨੂੰਨੀ ਕਾਰਵਾਈ ਕਰਨ ਲਈ ਆਜ਼ਾਦ ਹੋਵੇਗਾ। ਇਸ ਤੋਂ ਪਹਿਲਾਂ ਦਿਨ ਵੇਲੇ, ਇਹ ਮਾਮਲਾ ਚੀਫ਼ ਜਸਟਿਸ ਡੀ.ਕੇ. ਉਪਾਧਿਆਏ ਤੇ ਜਸਟਿਸ ਤੇਜਸ ਕਾਰੀਆ ਦੇ ਬੈਂਚ ਦੇ ਸਾਹਮਣੇ ਤੁਰੰਤ ਸੁਣਵਾਈ ਲਈ ਰੱਖਿਆ ਗਿਆ ਸੀ, ਜਿਸ ਨੇ ਪਟੀਸ਼ਨ ਨੂੰ ਮੰਗਲਵਾਰ ਨੂੰ ਸੂਚੀਬੱਧ ਕਰਨ ਦੀ ਇਜਾਜ਼ਤ ਦੇ ਦਿੱਤੀ।
‘ਮੋਦੀ ਜੀ, ਸਾਡਾ ਵਿਧਾਇਕ ਕਿੱਥੇ ਹੈ?’-ਕੇਜਰੀਵਾਲ
ਇਸ ਤੋਂ ਪਹਿਲਾਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਦੋਸ਼ ਲਾਇਆ ਕਿ ਦਿੱਲੀ ਪੁਲਿਸ ਨੇ ਪੂਰਬੀ ਦਿੱਲੀ ਦੇ ਕੋਂਡਲੀ ਤੋਂ ਪਾਰਟੀ ਦੇ ਵਿਧਾਇਕ ਕੁਲਦੀਪ ਕੁਮਾਰ ਨੂੰ ਸਵੇਰੇ-ਸਵੇਰੇ ਉਨ੍ਹਾਂ ਦੀ ਰਿਹਾਇਸ਼ ਤੋਂ ਚੁੱਕ ਲਿਆ ਅਤੇ ਕਿਸੇ ‘ਅਣਦੱਸੀ ਥਾਂ’ ’ਤੇ ਲੈ ਗਈ। ਕੇਜਰੀਵਾਲ ਨੇ ਵਿਧਾਇਕ ਦੇ ਟਿਕਾਣੇ ਬਾਰੇ ਸਵਾਲ ਉਠਾਏ ਤੇ ਦਿੱਲੀ ਪੁਲਿਸ ਤੋਂ ਇਸ ਬਾਰੇ ਸਪੱਸ਼ਟੀਕਰਨ ਮੰਗਿਆ, ਜਦਕਿ ‘ਆਪ’ ਆਗੂਆਂ ਨੇ ਦੋਸ਼ ਲਾਇਆ ਕਿ ਕੁਮਾਰ ਨੂੰ ਸਵੇਰੇ ਕਰੀਬ 4 ਵਜੇ ਲਿਜਾਇਆ ਗਿਆ ਸੀ। ਕੇਜਰੀਵਾਲ ਨੇ ਆਪਣੇ ਸੋਸ਼ਲ ਮੀਡੀਆ ਮੰਚ ’ਤੇ ਇਕ ਪੋਸਟ ’ਚ ਲਿਖਿਆ ਪ੍ਰਧਾਨ ਮੰਤਰੀ ਮੋਦੀ ਜੀ, ਸਾਡੇ ਵਿਧਾਇਕ ਕੁਲਦੀਪ ਕੁਮਾਰ ਕਿੱਥੇ ਹਨ ? ਅੱਜ ਸਵੇਰੇ 4 ਵਜੇ ਤੁਹਾਡੀ ਦਿੱਲੀ ਪੁਲਿਸ ਨੇ ਕੁਲਦੀਪ ਕੁਮਾਰ ਨੂੰ ਉਨ੍ਹਾਂ ਦੇ ਘਰੋਂ ਚੁੱਕ ਲਿਆ, ਸੀ.ਸੀ.ਟੀ.ਵੀ. ਕੈਮਰੇ ਤੋੜ ਦਿੱਤੇ ਤੇ ਡੀ.ਵੀ.ਆਰ. ਆਪਣੇ ਨਾਲ ਲੈ ਗਈ।
ਤਾਜ਼ਾ ਖ਼ਬਰਾਂ
Free
‘ਆਪ’ ਵਿਧਾਇਕ ਕੁਲਦੀਪ ਕੁਮਾਰ ਰਿਹਾਅ, ਦਿੱਲੀ ਪੁਲਿਸ ਨੇ ਹਾਈ ਕੋਰਟ ਨੂੰ ਦੱਸਿਆ
ਨਵੀਂ ਦਿੱਲੀ, 18 ਅਗਸਤ (ਪੀ.ਟੀ.ਆਈ.)-ਸਥਾਨਕ ਪੁਲਿਸ ਨੇ ਦਿੱਲੀ ਹਾਈ ਕੋਰਟ ਨੂੰ ਅੱਜ ਦੱਸਿਆ ਕਿ ਇਕ ਸਫਾਈ ਕਰਮਚਾਰੀ ਦੀ ਹੱਤਿਆ ਦੇ ਵਿਰੋਧ ’ਚ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ‘ਆਪ’ ਵਿਧਾਇਕ ਕੁਲਦੀਪ ਕੁਮਾਰ ਨੂੰ ...
ਅਜੀਤ ਡੈਸਕ
18-08-2026