ਪਾਤੜਾਂ, (ਪਟਿਆਲਾ), 19 ਅਗਸਤ (ਗੁਰਇਕਬਾਲ ਸਿੰਘ ਖਾਲਸਾ, ਬਲਵਿੰਦਰ ਸਿੰਘ ਥਿੰਦ)- ਹਰਿਆਣਾ ਪ੍ਰਸ਼ਾਸਨ ਵਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਦੇ ਦਿੱਤੇ ਗਏ ਸੱਦੇ ਉਪਰੰਤ ਕਿਸਾਨ ਆਗੂਆਂ ਦੇ ਪੰਜ ਮੈਂਬਰੀ ਵਫ਼ਦ ਨਾਲ ਚੱਲ ਰਹੀ ਮੀਟਿੰਗ ਦੇ ਖ਼ਤਮ ਹੋਣ ਉਪਰੰਤ ਕਿਸਾਨ ਆਗੂ ਬਾਹਰ ਆ ਗਏ ਹਨ। ਇਸ ਮੌਕੇ ਕਿਸਾਨ ਆਗੂ ਕਾਕਾ ਸਿੰਘ ਕੋਟੜਾ ਨੇ ਕਿਹਾ ਕਿ ਹਰਿਆਣਾ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਉਨ੍ਹਾਂ ਦੀ ਮੀਟਿੰਗ ਹੋਈ ਹੈ, ਜਿਸ ਵਿਚ ਕੁਝ ਗੱਲਾਂ ’ਤੇ ਵਿਚਾਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਅੰਦੋਲਨ ਸੰਬੰਧੀ ਅਗਲਾ ਫੈਸਲਾ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸਮੇਤ ਵੱਖ-ਵੱਖ ਸੀਨੀਅਰ ਕਿਸਾਨ ਆਗੂਆਂ ਨਾਲ ਮੀਟਿੰਗ ਉਪਰੰਤ ਹੀ ਲਿਆ ਜਾਵੇਗਾ।
ਤਾਜ਼ਾ ਖ਼ਬਰਾਂ
Free
ਹਰਿਆਣਾ ਪ੍ਰਸ਼ਾਸਨ ਨਾਲ ਮੀਟਿੰਗ ਉਪਰੰਤ ਕਿਸਾਨ ਆਗੂਆਂ ਦਾ ਵਫ਼ਦ ਆਇਆ ਬਾਹਰ
ਪਾਤੜਾਂ, (ਪਟਿਆਲਾ), 19 ਅਗਸਤ (ਗੁਰਇਕਬਾਲ ਸਿੰਘ ਖਾਲਸਾ, ਬਲਵਿੰਦਰ ਸਿੰਘ ਥਿੰਦ)- ਹਰਿਆਣਾ ਪ੍ਰਸ਼ਾਸਨ ਵਲੋਂ ਕਿਸਾਨ ਆਗੂਆਂ ਨਾਲ ਮੀਟਿੰਗ ਦੇ ਦਿੱਤੇ ਗਏ ਸੱਦੇ ਉਪਰੰਤ ਕਿਸਾਨ ਆਗੂਆਂ ਦੇ ਪੰਜ ਮੈਂਬਰੀ ਵਫ਼ਦ ਨਾਲ ਚੱਲ ਰਹੀ ਮੀਟਿੰਗ ਦੇ ਖ਼ਤਮ ਹੋਣ ਉਪਰੰਤ ਕਿਸਾਨ ਆਗੂ ਬਾਹਰ ਆ ਗਏ ਹਨ।
ਅਜੀਤ ਡੈਸਕ
19-08-2026