19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਦੇਖਦਿਆਂ ਹੀ ਦੇਖਦਿਆਂ ਫਰਨੀਚਰ ਦਾ ਸ਼ੋਅਰੂਮ ਸੜ ਕੇ ਸੁਆਹ

ਚੋਹਲਾ ਸਾਹਿਬ (ਤਰਨਤਾਰਨ), 19 ਅਗਸਤ (ਬਲਵਿੰਦਰ ਸਿੰਘ ਚੋਹਲਾ) - ਜ਼ਿਲ੍ਹਾ ਤਰਨਤਾਰਨ ਦੇ ਕਸਬਾ ਡੇਹਰਾ ਸਾਹਿਬ ਵਿਖੇ ਅੱਜ ਸਵੇਰੇ ਕਰੀਬ 11 ਵਜੇ ਦੇ ਕਰੀਬ ਇਕ ਫਰਨੀਚਰ ਦੇ ਸ਼ੋਅਰੂਮ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ...

ਅਜੀਤ ਡੈਸਕ 19-08-2026

ਚੋਹਲਾ ਸਾਹਿਬ (ਤਰਨਤਾਰਨ), 19 ਅਗਸਤ (ਬਲਵਿੰਦਰ ਸਿੰਘ ਚੋਹਲਾ) - ਜ਼ਿਲ੍ਹਾ ਤਰਨਤਾਰਨ ਦੇ ਕਸਬਾ ਡੇਹਰਾ ਸਾਹਿਬ ਵਿਖੇ ਅੱਜ ਸਵੇਰੇ ਕਰੀਬ 11 ਵਜੇ ਦੇ ਕਰੀਬ ਇਕ ਫਰਨੀਚਰ ਦੇ ਸ਼ੋਅਰੂਮ ਨੂੰ ਅਚਾਨਕ ਭਿਆਨਕ ਅੱਗ ਲੱਗ ਗਈ, ਜਿਸ ਵਿਚ ਦੁਕਾਨ ਮਾਲਕ ਦਾ ਲੱਖਾ ਰੁਪਏ ਦਾ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ । ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਸ਼ੋਅਰੂਮ ਪਏ ਗੱਦੇ ਅਤੇ ਹੋਰ ਫਰਨੀਚਰ ਦਾ ਸਮਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਿਆ। ਸਥਾਨਕ ਲੋਕਾਂ ਨੇ ਬੜੀ ਜੱਦੋਜਹਿਦ ਕਰਦਿਆਂ ਕਰੀਬ ਡੇਢ ਤੋਂ ਦੋ ਘੰਟਿਆਂ ਵਿਚ ਅੱਗ ’ਤੇ ਕਾਬੂ ਪਾਇਆ।
ਸ਼ੋਅਰੂਮ ਮਾਲਕ ਸੁਖਦੇਵ ਸਿੰਘ ਨੇ ਦੱਸਿਆ ਕਿ ਅੱਗ ਕਾਰਨ ਉਸਦਾ ਕਰੀਬ 20 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਸਮਾਨ ਸੜਨ ਤੋਂ ਇਲਾਵਾ ਇਮਾਰਤ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ ਅਤੇ ਲੈਂਟਰਰ ਵੀ ਹੇਠਾਂ ਆ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਸਪੱਸ਼ਟ ਪਤਾ ਨਹੀਂ ਲੱਗ ਸਕਿਆ ।
ਫਿਲਹਾਲ ਅੱਗ ਲੱਗਣ ਦਾ ਕਾਰਨ ਬਿਜਲੀ ਦੀਆਂ ਤਾਰਾਂ ਵਿਚ ਹੋਇਆ ਸਪਾਰਕ ਜਾ ਵੈਲਡਿੰਗ ਮਸ਼ੀਨ ਵਿਚੋ ਨਿਕਲੀ ਚਿੰਗਆੜੀ ਮੰਨਿਆ ਜਾ ਰਿਹਾ ਹੈ ।ਘਟਨਾ ਤੋਂ ਬਾਅਦ ਇਲਾਕੇ ਵਿਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।

ਪਿਛਲੀ ਖ਼ਬਰ ਕਿਸਾਨਾਂ ਨਾਲ ਸਹਿਮਤੀ ਬਣਨ ਤੋਂ ਬਾਅਦ ਹਰਿਆਣਾ ਪ੍ਰਸ਼ਾਸਨ ਨੇ ਖਨੌਰੀ ਬਾਰਡਰ ਖੋਲ੍ਹਣਾ ਕੀਤਾ ਸ਼ੁਰੂ ਅਗਲੀ ਖ਼ਬਰ ਕਤਲ ਦੇ ਮਾਮਲੇ ਵਿਚ ਪੁਲਿਸ ਨੇ 24 ਘੰਟਿਆਂ ਅੰਦਰ ਜੋੜੇ ਨੂੰ ਕੀਤਾ ਗ੍ਰਿਫ਼ਤਾਰ