19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਹੈਂਡ ਗਰਨੇਡ ਬਰਾਮਦ ਹੋਣ ਦੇ ਮਾਮਲੇ ਵਿਚ ਪੁਲਿਸ ਵਲੋਂ ਦਿੱਲੀ ਏਅਰਪੋਰਟ ਤੋਂ ਤਿੰਨ ਦੋਸ਼ੀ ਗ੍ਰਿਫਤਾਰ

ਲੁਧਿਆਣਾ (ਪਰਮਿੰਦਰ ਸਿੰਘ ਆਹੂਜਾ/ਰੂਪੇਸ਼ ਕੁਮਾਰ) - ਪਿਛਲੇ ਸਾਲ 27 ਅਕਤੂਬਰ ਨੂੰ ਲੁਧਿਆਣਾ ਪੁਲਿਸ ਵਲੋਂ ਪਾਕਿਸਤਾਨੀ ਖ਼ੁਫੀਆ ਏਜੰਸੀ ਆਈ.ਐਸ.ਆਈ. ਦੇ ਇਸ਼ਾਰੇ ਤੇ ਦਹਿਸ਼ਤਗਰਦੀ ਦੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ...

ਅਜੀਤ ਡੈਸਕ 19-08-2026

ਲੁਧਿਆਣਾ (ਪਰਮਿੰਦਰ ਸਿੰਘ ਆਹੂਜਾ/ਰੂਪੇਸ਼ ਕੁਮਾਰ) - ਪਿਛਲੇ ਸਾਲ 27 ਅਕਤੂਬਰ ਨੂੰ ਲੁਧਿਆਣਾ ਪੁਲਿਸ ਵਲੋਂ ਪਾਕਿਸਤਾਨੀ ਖ਼ੁਫੀਆ ਏਜੰਸੀ ਆਈ.ਐਸ.ਆਈ. ਦੇ ਇਸ਼ਾਰੇ ਤੇ ਦਹਿਸ਼ਤਗਰਦੀ ਦੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕਰ ਰਹੇ ਦੋ ਦੋਸ਼ੀਆਂ ਨੂੰ ਹੈਂਡ ਗਰਨੇਡ ਨਾਲ ਗ੍ਰਿਫਤਾਰ ਕਰਨ ਦੇ ਮਾਮਲੇ ਵਿਚ ਵਿਦੇਸ਼ ਤੋਂ ਪਰਤੇ ਤਿੰਨ ਹੋਰ ਦੋਸ਼ੀਆਂ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਖ਼ਿਲਾਫ਼ ਪੁਲਿਸ ਨੇ ਲੁੱਕ ਆਊਟ ਨੋਟਿਸ ਜਾਰੀ ਕੀਤਾ ਸੀ।
ਡੀ.ਸੀ.ਪੀ. ਰੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਲੇਸ਼ੀਆ ਵਿਚ ਰਹਿੰਦੇ ਅਜੇ ਸਿੰਘ, ਜਸਪ੍ਰੀਤ ਸਿੰਘ ਅਤੇ ਪਵਨਦੀਪ ਸਿੰਘ ਨੂੰ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ। ਹਾਲਾਂਕਿ ਇਨ੍ਹਾਂ ਵਿਚੋਂ ਇਕ ਦੋਸ਼ੀ ਫ਼ਰੀਦਕੋਟ ਪੁਲਿਸ ਵਲੋਂ ਲੁੜੀਂਦਾ ਸੀ, ਜਿਸ ਨੂੰ ਸੰਬੰਧਿਤ ਜ਼ਿਲ੍ਹੇ ਦੀ ਪੁਲਿਸ ਆਪਣੇ ਲੈ ਗਈ। ਲੁਧਿਆਣਾ ਪੁਲਿਸ ਦੋਸ਼ੀਆਂ ਪਾਸੋਂ ਹੋਰ ਕੁਛ ਪੜਤਾਲ ਕਰ ਰਹੀ ਹੈ।

ਪਿਛਲੀ ਖ਼ਬਰ 'ਆਪ' ਆਗੂ ਸਤੇਂਦਰ ਜੈਨ ਨੂੰ ਅਦਾਲਤ ਨੇ ਭੇਜਿਆ ਨਿਆਂਇਕ ਹਿਰਾਸਤ 'ਚ ਅਗਲੀ ਖ਼ਬਰ ਵਸੀਅਤ ’ਚ ਨਾਮ ਨਾ ਹੋਣ ਦੀ ਰੰਜਿਸ਼ ’ਚ ਲੜਕੀ ਦੇ ਭਰਾ ਨੇ ਜੀਜੇ ਦਾ ਕੀਤਾ ਕਤਲ