20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸੋਨੀਆ ਗਾਂਧੀ , ਪ੍ਰਿਅੰਕਾ ਗਾਂਧੀ ਅਤੇ ਰਾਹੁਲ ਗਾਂਧੀ ਵਲੋਂ ਰਾਜੀਵ ਗਾਂਧੀ ਨੂੰ ਜਨਮ ਵਰ੍ਹੇਗੰਢ 'ਤੇ, ਸ਼ਰਧਾ ਦੇ ਫੁੱਲ ਭੇਟ

ਨਵੀਂ ਦਿੱਲੀ, 20 ਅਗਸਤ - ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਆਪਣੇ ਪਤੀ, ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਵੀਰ ਭੂਮੀ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ।ਇਸੇ ਤਰਾਂ ਕਾਂਗਰਸ ਸੰਸਦ ਮੈਂਬਰ...

ਅਜੀਤ ਡੈਸਕ 20-08-2026

ਨਵੀਂ ਦਿੱਲੀ, 20 ਅਗਸਤ - ਕਾਂਗਰਸ ਸੰਸਦੀ ਪਾਰਟੀ ਦੀ ਚੇਅਰਪਰਸਨ ਸੋਨੀਆ ਗਾਂਧੀ ਨੇ ਆਪਣੇ ਪਤੀ, ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ  'ਤੇ ਵੀਰ ਭੂਮੀ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ।ਇਸੇ ਤਰਾਂ ਕਾਂਗਰਸ ਸੰਸਦ ਮੈਂਬਰ ਪ੍ਰਿਅੰਕਾ ਗਾਂਧੀ ਵਾਡਰਾ ਨੇ ਵੀ ਪਤੀ ਰਾਬਰਟ ਵਾਡਰਾ ਨਾਲ ਆਪਣੇ ਪਿਤਾ, ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ  'ਤੇ ਵੀਰ ਭੂਮੀ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਤੋਂ ਇਲਾਵਾ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵੀ ਆਪਣੇ ਪਿਤਾ, ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ  ਜਨਮ ਵਰ੍ਹੇਗੰਢ 'ਤੇ, ਵੀਰ ਭੂਮੀ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਤੋਂ ਇਲਾਵਾ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਵੀ ਵੀਰ ਭੂਮੀ ਵਿਖੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ।

ਪਿਛਲੀ ਖ਼ਬਰ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਦੇ ਵਿਦਿਆਰਥੀਆਂ ਵਲੋਂ ਫ਼ੀਸ ਵਾਧੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਅਗਲੀ ਖ਼ਬਰ ਜੇਕਰ ਰਾਜੀਵ ਅੱਜ ਸਾਡੇ ਵਿਚਕਾਰ ਹੁੰਦੇ, ਤਾਂ ਅਸੀਂ ਆਰਟੀਫੀਸ਼ੀਅਲ ਇੰਟੈਲੀਜੈਂਸ ਚ ਪਹਿਲੇ ਨੰਬਰ 'ਤੇ ਹੁੰਦੇ - ਭੁਪੇਸ਼ ਬਘ...