20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਬੱਸ-ਮੋਟਰਸਾਈਕਲ ਦੀ ਟੱਕਰ 'ਚ ਪਤੀ-ਪਤਨੀ ਦੀ ਦਰਦਨਾਕ ਮੌਤ

ਭੋਗਪੁਰ/ਚੌਲਾਂਗ (ਜਲੰਧਰ), 20 ਅਗਸਤ (ਕਮਲਜੀਤ ਸਿੰਘ ਡੱਲੀ/ਸੁਖਦੇਵ ਸਿੰਘ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪੈਂਦੇ ਪਿੰਡ ਪਤਿਆਲ ਦੇ ਨਜ਼ਦੀਕ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਮਿਲਿਆ ਹੈ। ਇਸ ਦਰਦਨਾਕ...

ਅਜੀਤ ਡੈਸਕ 20-08-2026

ਭੋਗਪੁਰ/ਚੌਲਾਂਗ (ਜਲੰਧਰ), 20 ਅਗਸਤ (ਕਮਲਜੀਤ ਸਿੰਘ ਡੱਲੀ/ਸੁਖਦੇਵ ਸਿੰਘ) - ਜਲੰਧਰ-ਪਠਾਨਕੋਟ ਨੈਸ਼ਨਲ ਹਾਈਵੇਅ 'ਤੇ ਪੈਂਦੇ ਪਿੰਡ ਪਤਿਆਲ ਦੇ ਨਜ਼ਦੀਕ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਮਿਲਿਆ ਹੈ। ਇਸ ਦਰਦਨਾਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮੋਟਰਸਾਈਕਲ ਜਿਸ ਨੂੰ  ਗੁਰਨਾਮ ਸਿੰਘ ਪੁੱਤਰ  ਸਰਦਾਰ ਸਿੰਘ ਵਾਸੀ ਝੰਡਾ ਜ਼ਿਲ੍ਹਾ ਗੁਰਦਾਸਪੁਰ  ਚਲਾ ਰਿਹਾ ਸੀ ਤੇ ਉਸ ਦੀ ਪਤਨੀ  ਮਨਜੀਤ ਕੌਰ  ਨਾਲ ਬੈਠੀ  ਹੋਈ ਸੀ, ਚੌਲਾਂਗ ਤੋਂ ਪਿੰਡ ਪਤਿਆਲ ਵੱਲ ਜਾ ਰਹੇ ਸਨ। ਇਸੇ ਦੌਰਾਨ ਪਿੱਛੋਂ ਆ ਰਹੀ ਇਕ ਨਿੱਜੀ ਕੰਪਨੀ ਦੀ ਬੱਸ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਦੋਵਾਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ। ਹਾਦਸੇ ਦੀ ਸੂਚਨਾ ਮਿਲਦੇ ਹੀ ਹਾਈਵੇਅ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲਿਆ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  

ਪਿਛਲੀ ਖ਼ਬਰ ਲੁਧਿਆਣਾ ਵਿਚ ਕੈਮੀਕਲ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ ਅਗਲੀ ਖ਼ਬਰ ਤਿੰਨ ਸਾਲ ਪਹਿਲਾਂ ਜਰਮਨ ਗਏ ਪੰਜਾਬੀ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ