20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਲੁਧਿਆਣਾ-ਜਲੰਧਰ ਨੈਸ਼ਨਲ ਹਾਈਵੇ ’ਤੇ ਹੋਮਗਾਰਡ ਸਾਂਝੀ ਐਸੋਸੀਏਸ਼ਨ ਦਾ ਧਰਨਾ, ਟੋਲ ਪਲਾਜ਼ਾ ਨੇੜੇ ਲੱਗਾ ਲੰਮਾ ਜਾਮ

ਲੁਧਿਆਣਾ, 20 ਅਗਸਤ (ਪ੍ਰਦੀਪ ਭੰਡਾਰੀ)- ਲੁਧਿਆਣਾ ਵਿਚ ਪੰਜਾਬ ਹੋਮਗਾਰਡ ਸਾਂਝੀ ਐਸੋਸੀਏਸ਼ਨ....

ਅਜੀਤ ਡੈਸਕ 20-08-2026

ਲੁਧਿਆਣਾ, 20 ਅਗਸਤ (ਪ੍ਰਦੀਪ ਭੰਡਾਰੀ)- ਲੁਧਿਆਣਾ ਵਿਚ ਪੰਜਾਬ ਹੋਮਗਾਰਡ ਸਾਂਝੀ ਐਸੋਸੀਏਸ਼ਨ ਵਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅੱਜ ਨੈਸ਼ਨਲ ਹਾਈਵੇ ’ਤੇ ਧਰਨਾ ਲਗਾ ਦਿੱਤਾ ਗਿਆ। ਪ੍ਰਦਰਸ਼ਨਕਾਰੀਆਂ ਵਲੋਂ ਹਾਈਵੇ ਜਾਮ ਕਰਨ ਕਾਰਨ ਲੁਧਿਆਣਾ-ਜਲੰਧਰ ਨੈਸ਼ਨਲ ਹਾਈਵੇ ’ਤੇ ਟੋਲ ਪਲਾਜ਼ਾ ਨੇੜੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਅਤੇ ਆਵਾਜਾਈ ਪ੍ਰਭਾਵਿਤ ਹੋਈ।

ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਉਨ੍ਹਾਂ ਦੀਆਂ ਕਈ ਮੰਗਾਂ ਪਿਛਲੇ ਕਈ ਸਾਲਾਂ ਤੋਂ ਸਰਕਾਰ ਕੋਲ ਲਟਕ ਰਹੀਆਂ ਹਨ। ਉਨ੍ਹਾਂ ਦਾ ਦੋਸ਼ ਹੈ ਕਿ ਮੰਗਾਂ ਪੂਰੀਆਂ ਕਰਨ ਦੀ ਬਜਾਏ ਹਰ ਵਾਰ ਸਰਕਾਰ ਵਲੋਂ ਉਨ੍ਹਾਂ ਨੂੰ ਟਾਲਿਆ ਜਾ ਰਿਹਾ ਹੈ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਕਈ ਵਾਰ ਡਿਪਟੀ ਕਮਿਸ਼ਨਰ ਲੁਧਿਆਣਾ ਅਤੇ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਮੰਗ ਪੱਤਰ ਦੇ ਚੁੱਕੇ ਹਨ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀਆਂ ਮੰਗਾਂ ’ਤੇ ਕੋਈ ਠੋਸ ਕਾਰਵਾਈ ਨਹੀਂ ਹੋਈ।

ਐਸੋਸੀਏਸ਼ਨ ਦੀ ਮੁੱਖ ਮੰਗ ਹੈ ਕਿ ਡੀ.ਏ. ਅਤੇ ਪੁਰਾਣੀ ਪੈਨਸ਼ਨ ਸਕੀਮ ਨੂੰ ਬਹਾਲ ਕੀਤਾ ਜਾਵੇ। ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਮਨਜ਼ੂਰ ਨਹੀਂ ਕਰਦੀ, ਉਦੋਂ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਧਰਨੇ ਕਾਰਨ ਨੈਸ਼ਨਲ ਹਾਈਵੇ ’ਤੇ ਆਵਾਜਾਈ ਪ੍ਰਭਾਵਿਤ ਹੋਣ ਨਾਲ ਰਾਹਗੀਰਾਂ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਖਡਿਆਲ ਵਿਖੇ ਜਥੇਦਾਰ ਸੇਵਾ ਸਿੰਘ ਠੀਕਰੀਵਾਲਾ ਦੀ ਯਾਦ ਵਿਚ ਵੱਡਾ ਇਕੱਠ ਅਗਲੀ ਖ਼ਬਰ ਲੁਧਿਆਣਾ ਵਿਚ ਕੈਮੀਕਲ ਨਾਲ ਭਰੇ ਟਰੱਕ ਨੂੰ ਲੱਗੀ ਭਿਆਨਕ ਅੱਗ