20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਖਡਿਆਲ ਵਿਖੇ ਜਥੇਦਾਰ ਸੇਵਾ ਸਿੰਘ ਠੀਕਰੀਵਾਲਾ ਦੀ ਯਾਦ ਵਿਚ ਵੱਡਾ ਇਕੱਠ

ਦਿੜ੍ਹਬਾ ਮੰਡੀ (ਸੰਗਰੂਰ), 20 (ਜਸਵੀਰ ਸਿੰਘ ਔਜਲਾ)- ਜਥੇਦਾਰ ਸੇਵਾ ਸਿੰਘ ਜੀ ਠੀਕਰੀਵਾਲਾ ਦੀ...

ਅਜੀਤ ਡੈਸਕ 20-08-2026

ਦਿੜ੍ਹਬਾ ਮੰਡੀ (ਸੰਗਰੂਰ), 20 (ਜਸਵੀਰ ਸਿੰਘ ਔਜਲਾ)- ਜਥੇਦਾਰ ਸੇਵਾ ਸਿੰਘ ਜੀ ਠੀਕਰੀਵਾਲਾ ਦੀ ਯਾਦ ਵਿਚ 20 ਅਗਸਤ ਨੂੰ ਖਡਿਆਲ ਵਿਖੇ ਸ਼੍ਰੋਮਣੀ ਅਕਾਲੀ ਦਲ (ਅ) ਵਲੋਂ ਇਕ ਵੱਡਾ ਇਕੱਠ ਕੀਤਾ ਗਿਆ। ਇਸ ਇਕੱਠ ਵਿਚ ਪਾਰਟੀ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਸਰਦਾਰ ਸਿਮਰਨਜੀਤ ਸਿੰਘ ਮਾਨ ਨੇ ਜਥੇਦਾਰ ਸੇਵਾ ਸਿੰਘ ਠੀਕਰੀਵਾਲਾ ਦੇ ਜੀਵਨ, ਸੰਘਰਸ਼ ਅਤੇ ਕੁਰਬਾਨੀ ਬਾਰੇ ਸੰਗਤਾਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜਥੇਦਾਰ ਸੇਵਾ ਸਿੰਘ ਠੀਕਰੀਵਾਲਾ ਨੇ ਪੰਜਾਬ ਅਤੇ ਪੰਥ ਦੇ ਹੱਕਾਂ ਲਈ ਲੰਮਾ ਸੰਘਰਸ਼ ਕੀਤਾ ਅਤੇ ਉਨ੍ਹਾਂ ਦੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਸਰਦਾਰ ਸਿਮਰਨਜੀਤ ਸਿੰਘ ਮਾਨ ਨੇ 15 ਅਗਸਤ ਨੂੰ ਕੌਮੀ ਇਨਸਾਫ਼ ਮੋਰਚੇ ਦੀ ਕਾਲ ’ਤੇ ਪਹੁੰਚੀ ਸੰਗਤ ਨਾਲ ਹੋਏ ਕਥਿਤ ਤਸ਼ੱਦਦ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਅਤੇ ਇਨਸਾਫ਼ ਲਈ ਸ਼ਾਂਤਮਈ ਢੰਗ ਨਾਲ ਆਵਾਜ਼ ਉਠਾਉਣ ਵਾਲੀ ਸੰਗਤ ਨਾਲ ਧੱਕੇਸ਼ਾਹੀ ਨਹੀਂ ਹੋਣੀ ਚਾਹੀਦੀ।

ਉਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਅਜਿਹੇ ਸਖ਼ਤ ਕਾਨੂੰਨਾਂ ਦੀ ਵਰਤੋਂ ਬੰਦ ਕਰਕੇ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਐੱਨ.ਐੱਸ.ਏ. ਅਤੇ ਯੂ.ਏ.ਪੀ.ਏ. ਵਰਗੇ ਕਾਨੂੰਨਾਂ ਦੀ ਵਰਤੋਂ ਕਰਕੇ ਨੌਜਵਾਨਾਂ ਨਾਲ ਹੋ ਰਹੀ ਕਥਿਤ ਧੱਕੇਸ਼ਾਹੀ ਅਤੇ ਤਸ਼ੱਦਦ ਦੀ ਵੀ ਨਿਖੇਧੀ ਕੀਤੀ।

ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਦੀਆਂ ਬੱਸਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ ਮੰਦਭਾਗੀ- ਐਡਵੋਕੇਟ ਧਾਮੀ ਅਗਲੀ ਖ਼ਬਰ ਲੁਧਿਆਣਾ-ਜਲੰਧਰ ਨੈਸ਼ਨਲ ਹਾਈਵੇ ’ਤੇ ਹੋਮਗਾਰਡ ਸਾਂਝੀ ਐਸੋਸੀਏਸ਼ਨ ਦਾ ਧਰਨਾ, ਟੋਲ ਪਲਾਜ਼ਾ ਨੇੜੇ ਲੱਗਾ ਲੰਮਾ ਜਾਮ