ਸਮਰਾਲਾ (ਲੁਧਿਆਣਾ), 20 ਅਗਸਤ (ਗੋਪਾਲ ਸੋਫਤ)- ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਤੀ 21 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ 'ਤੇ ਦੀ ਹਮਾਇਤ ਕੀਤੀ ਹੈ। ਉਨ੍ਹਾ ਕਿਹਾ ਕਿ ਸ਼ਾਂਤ ਰਹਿ ਕੇ ਬੰਦ ਨੂੰ ਸਫ਼ਲ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਦੇ ਬਿਮਾਰ ਹੋਣ ਤੇ ਵੀ ਪੈਰੋਲ ਨਹੀਂ ਦਿੱਤੀ ਜਾ ਰਹੀ ਜਦਕਿ ਬਲਾਤਕਾਰੀ ਲੋਕਾਂ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਚਾਰ ਸਾਲ ਤੋਂ ਚੱਲ ਰਹੇ ਮੋਰਚੇ ਦੇ ਬਾਵਜੂਦ ਵੀ ਕੇਂਦਰ ਤੇ ਪੰਜਾਬ ਸਰਕਾਰ ਮਿਲ ਕੇ ਵੀ ਰਿਹਾਈ ਨਹੀਂ ਕਰ ਰਹੀਆਂ।