20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਮੁਹਾਲੀ ਸਥਿਤ ਨਿਰਮਾਣ ਅਧੀਨ ਹਸਪਤਾਲ ਦੀ ਇਮਾਰਤ ਡਿੱਗਣ ਕਾਰਨ ਇਕ ਮਜ਼ਦੂਰ ਦੀ ਹੋਈ ਮੌਤ

ਐੱਸ. ਏ. ਐੱਸ. ਨਗਰ (ਮੋਹਾਲੀ), 20 ਅਗਸਤ (ਕਪਿਲ ਵਧਵਾ)- ਮੁਹਾਲੀ ਦੇ ਥਾਣਾ ਆਈ.ਟੀ. ਸਿਟੀ ਅਧੀਨ ....

ਅਜੀਤ ਡੈਸਕ 20-08-2026

ਐੱਸ. ਏ. ਐੱਸ. ਨਗਰ (ਮੋਹਾਲੀ), 20 ਅਗਸਤ (ਕਪਿਲ ਵਧਵਾ)- ਮੁਹਾਲੀ ਦੇ ਥਾਣਾ ਆਈ.ਟੀ. ਸਿਟੀ ਅਧੀਨ ਪੈਂਦੇ ਇਲਾਕੇ ਵਿਚ ਦੇਰ ਸ਼ਾਮ ਉਸ ਸਮੇਂ ਵੱਡਾ ਹਾਦਸਾ ਵਾਪਰ ਗਿਆ, ਜਦੋਂ ਇਕ ਨਿਰਮਾਣ ਅਧੀਨ ਇਮਾਰਤ ਦੀ ਬੇਸਮੈਂਟ ਵਿਚ ਕੰਮ ਦੌਰਾਨ ਮਿੱਟੀ ਖਿਸਕਣ ਕਾਰਨ ਬੇਸਮੈਂਟ ਧੱਸ ਗਈ। ਹਾਦਸੇ ਦੌਰਾਨ ਕੁਝ ਮਜ਼ਦੂਰ ਮਲਬੇ ਹੇਠਾਂ ਦੱਬ ਗਏ। ਸੂਤਰਾਂ ਅਨੁਸਾਰ ਇਸ ਹਾਦਸੇ ਵਿਚ ਫਿਲਹਾਲ ਇਕ ਮਜ਼ਦੂਰ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ।

ਹਾਦਸੇ ਦੀ ਸੂਚਨਾ ਮਿਲਦਿਆਂ ਹੀ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਗਏ ਅਤੇ ਜੇ.ਸੀ.ਬੀ. ਮਸ਼ੀਨਾਂ ਦੀ ਮਦਦ ਨਾਲ ਧੱਸੀ ਹੋਈ ਬੇਸਮੈਂਟ ਵਿਚੋਂ ਮਲਬਾ ਹਟਾਇਆ ਜਾ ਰਿਹਾ ਹੈ। ਹੋਰ ਮਜ਼ਦੂਰਾਂ ਦੇ ਮਲਬੇ ਹੇਠਾਂ ਦੱਬੇ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਰਾਹਤ ਕਾਰਜ ਜਾਰੀ ਹਨ। ਘਟਨਾ ਦੀ ਸੂਚਨਾ ਮਿਲਣ ’ਤੇ ਪੁਲਿਸ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਮੌਕੇ ’ਤੇ ਪਹੁੰਚ ਗਏ। ਹਾਦਸੇ ਦੇ ਕਾਰਨਾਂ ਅਤੇ ਮੌਕੇ ’ਤੇ ਸੁਰੱਖਿਆ ਪ੍ਰਬੰਧਾਂ ਸਬੰਧੀ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਸ੍ਰੀ ਮੁਕਤਸਰ ਸਾਹਿਬ ਵਿਖੇ ਇਕ ਘਰ ਵਿਚ ਸ਼ੱਕੀ ਹਾਲਾਤਾਂ ਵਿਚ ਆਦਮੀ ਅਤੇ ਔਰਤ ਦੀ ਹੋਈ ਮੌਤ ਅਗਲੀ ਖ਼ਬਰ ਅਕਾਲ ਫੈਡਰੇਸ਼ਨ ਵਲੋਂ ਪੰਜਾਬ ਬੰਦ ਦੀ ਹਮਾਇਤ- ਭਾਈ ਨਰਾਇਣ ਸਿੰਘ ਚੌੜਾ