ਜਗਰਾਉਂ (ਲੁਧਿਆਣਾ), 20 ਅਗਸਤ (ਕੁਲਦੀਪ ਸਿੰਘ ਲੋਹਟ)- ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਅੁਕੰਰ ਗੁਪਤਾ ਦੇ ਦਿਸ਼ਾ ਨਿਰਦੇਸ਼ ਅਨੁਸਾਰ ਕੀਤੇ ਤਬਾਦਲੇ ਤਹਿਤ ਇੰਸਪੈਕਟਰ ਸੁਖਵਿੰਦਰ ਸਿੰਘ ਸੁੱਖੀ ਥਾਣਾ ਸਦਰ ਦੇ ਨਵੇਂ ਮੁੱਖ ਇੰਚਾਰਜ ਹੋਣਗੇ। ਇਸ ਤੋਂ ਪਹਿਲਾਂ ਅਸ਼ੀਸ਼ ਚੌਧਰੀ ਥਾਣਾ ਸਦਰ ਦੇ ਇੰਚਾਰਜ ਸਨ। ਅਹੁਦਾ ਸੰਭਾਲਣ ਮਗਰੋਂ ਸੁਖਵਿੰਦਰ ਸਿੰਘ ਸੁੱਖੀ ਨੇ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਕਾਇਮ ਰੱਖਣਾ ਅਤੇ ਲੋਕਾਂ ਨੂੰ ਬਿਹਤਰ ਪੁਲਿਸ ਸੇਵਾਵਾਂ ਦੇਣਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ।
ਉਨ੍ਹਾਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਨੂੰ ਚਿਤਾਵਨੀ ਦਿੱਤੀ ਕਿ ਗੈਰ-ਕਾਨੂੰਨੀ ਗਤੀਵਿਧੀਆਂ ਤੋਂ ਬਾਜ਼ ਆ ਜਾਣ, ਨਹੀਂ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਥਾਣੇ ਵਿਚ ਆਪਣੀ ਸਮੱਸਿਆ ਲੈ ਕੇ ਆਉਣ ਵਾਲੇ ਹਰੇਕ ਵਿਅਕਤੀ ਦੀ ਗੱਲ ਸਨਮਾਨ ਨਾਲ ਸੁਣੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਨਸ਼ਾ ਤਸਕਰੀ ਬਾਰੇ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ।