ਟਾਂਗਰਾ, 21 ਅਗਸਤ (ਹਰਜਿੰਦਰ ਸਿੰਘ ਕਲੇਰ)- ਹਲਕਾ ਜੰਡਿਆਲਾ ਗੁਰੂ ਅਧੀਨ ਟਾਂਗਰਾ ਨੇੜੇ ਪੈਂਦੇ ਪਿੰਡ ਜਬੋਵਾਲ ਵਿਖੇ ਬੀਤੀ ਰਾਤ ਇੱਕ 14-15 ਸਾਲਾ ਨੌਜਵਾਨ ਦੀ ਭੇਦਭਰੇ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਗੁਰਸ਼ਰਨ ਸਿੰਘ ਨੂੰ ਬੀਤੀ ਰਾਤ ਕਰੀਬ 9 ਵਜੇ ਇੱਕ ਵਿਅਕਤੀ ਮੋਟਰ ’ਤੇ ਲੈ ਕੇ ਗਿਆ ਸੀ। ਮੋਟਰ ’ਤੇ ਨੌਜਵਾਨ ਦੀ ਲਾਸ਼ ਪਈ ਹੋਣ ਦੀ ਜਾਣਕਾਰੀ ਮਿਲਣ ’ਤੇ ਲੋਕਾਂ ਵੱਲੋਂ ਪੁਲਿਸ ਨੂੰ ਸੂਚਿਤ ਕੀਤਾ ਗਿਆ।
ਸੂਚਨਾ ਮਿਲਣ ’ਤੇ ਪੁਲਿਸ ਚੌਕੀ ਟਾਂਗਰਾ ਦੇ ਏਐਸਆਈ ਨਰਿੰਦਰ ਪਾਲ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ। ਨੌਜਵਾਨ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਪੁਲਿਸ ਜਾਂਚ ਤੋਂ ਬਾਅਦ ਹੀ ਲੱਗ ਸਕੇਗਾ।