ਪਾਤੜਾਂ 21ਅਗਸਤ (ਗੁਰਇਕਬਾਲ ਸਿੰਘ ਖਾਲਸਾ):- ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਵੱਲੋਂ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਉੱਤੇ ਪਾਤੜਾਂ ਦੇ ਭਗਤ ਸਿੰਘ ਚੌਂਕ ਵਿਖੇ ਧਰਨਾ ਦਿੰਦਿਆ ਬੰਦੀ ਸਿੰਘਾਂ ਨੂੰ ਰਿਹਾਈ ਦੀ ਮੰਗ ਕੀਤੀ ।ਇਸ ਮੌਕੇ ਬੋਲਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਕੌਮੀ ਇਨਸਾਫ ਮੋਰਚੇ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਕੀਤੀ ਜਾ ਰਹੀ ਹੈ ਅਤੇ ਚੰਡੀਗੜ੍ਹ ਵਿਖੇ ਲਗਾਤਾਰ ਧਰਨਾ ਵੀ ਦਿੱਤਾ ਜਾ ਰਿਹਾ ਹੈ ਪਰ ਕਿਸੇ ਵੀ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਵੱਲ ਕੋਈ ਧਿਆਨ ਨਹੀਂ ਦਿੱਤਾ ਉਹਨਾਂ ਕਿਹਾ ਕਿ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾ ਕੀਤਾ ਜਾਵੇ।
ਤਾਜ਼ਾ ਖ਼ਬਰਾਂ
Free
ਕੌਮੀ ਇਨਸਾਫ ਮੋਰਚੇ ਵੱਲੋਂ ਪੰਜਾਬ ਬੰਦ ਦੇ ਸੱਦੇ ਦੇ ਤਹਿਤ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਉੱਤੇ ਪਾਤੜਾਂ ਦੇ ਭਗਤ ਸਿੰਘ ਚੌਂਕ ਵਿਖੇ ਲਾਇਆ ਧਰਨਾ
ਪਾਤੜਾਂ 21ਅਗਸਤ (ਗੁਰਇਕਬਾਲ ਸਿੰਘ ਖਾਲਸਾ):- ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਵੱਲੋਂ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਸਿੱਖ ਜਥੇਬੰਦੀਆਂ ਵੱਲੋਂ ਦਿੱਲੀ ਅੰਮ੍ਰਿਤਸਰ ਨੈਸ਼ਨਲ ਹਾਈਵੇ ਉੱਤੇ ਪਾਤੜਾਂ ਦੇ ਭਗਤ ਸਿੰਘ ਚੌਂਕ ਵਿਖੇ ਧਰਨਾ ਦਿੰਦਿਆ ਬੰਦੀ ਸਿੰਘਾਂ ਨੂੰ ਰਿਹਾਈ ਦੀ ਮੰਗ ਕੀਤੀ
ਅਜੀਤ ਡੈਸਕ
21-08-2026