21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਨਿਹਾਲ ਸਿੰਘ ਵਾਲਾ ਪੂਰਨ ਰੂਪ ਰਿਹਾ ਬੰਦ

ਨਿਹਾਲ ਸਿੰਘ ਵਾਲਾ (ਮੋਗਾ), 21 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਲੰਮੇ ਸਮੇਂ ਤੋਂ ਜੇਲ੍ਹਾਂ 'ਚ ਬੰਦ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲਈ ਚੱਲ ਰਹੇ ਸੰਘਰਸ਼ ਤਹਿਤ ਕੌਮੀ ਇਨਸਾਫ਼ ਮੋਰਚਾ ਅਤੇ ਪੰਥਕ ...

ਅਜੀਤ ਡੈਸਕ 21-08-2026

ਨਿਹਾਲ ਸਿੰਘ ਵਾਲਾ (ਮੋਗਾ), 21 ਅਗਸਤ (ਸੁਖਦੇਵ ਸਿੰਘ ਖ਼ਾਲਸਾ)-ਲੰਮੇ ਸਮੇਂ ਤੋਂ ਜੇਲ੍ਹਾਂ 'ਚ ਬੰਦ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲਈ ਚੱਲ ਰਹੇ ਸੰਘਰਸ਼ ਤਹਿਤ ਕੌਮੀ ਇਨਸਾਫ਼ ਮੋਰਚਾ ਅਤੇ ਪੰਥਕ ਜਥੇਬੰਦੀਆਂ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਤਹਿਤ ਨਿਹਾਲ ਸਿੰਘ ਵਾਲਾ ਚ ਬੰਦ ਨੂੰ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸ਼ੇਰੇ ਪੰਜਾਬ ਕਿਸਾਨ ਯੂਨੀਅਨ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਭਾਰਤੀ ਕਿਸਾਨ ਯੂਨੀਅਨ ਖੋਸਾ ਜਥੇਬੰਦੀਆਂ  ਜਥੇਬੰਦੀਆਂ ਵਲੋਂ ਵੀ ਬੰਦ ਨੂੰ ਸਹਿਯੋਗ ਦਿੱਤਾ ਗਿਆ। ਜਿਉਂ ਹੀ ਸਵੇਰ ਦੇ ਸਮੇਂ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਖੋਲਣੀਆਂ ਸ਼ੁਰੂ ਕੀਤੀਆਂ ਤਾਂ ਸਿੱਖ ਜਥੇਬੰਦੀਆਂ ਅਤੇ ਕਿਸਾਨ ਜਥੇਬੰਦੀਆਂ ਵੱਲੋਂ ਦੁਕਾਨਾਂ ਬੰਦ ਕਰਵਾ ਕੇ  ਨਿਹਾਲ ਸਿੰਘ ਵਾਲਾ ਦੇ ਮੁੱਖ ਚੌਂਕ ਤੋਂ ਇਲਾਵਾ ਵੱਖ ਵੱਖ ਰਸਤਿਆਂ ਨੂੰ ਬੰਦ ਕਰ ਕੇ ਧਰਨਾ ਦਿੱਤਾ ਗਿਆ ਅਤੇ ਸੂਬਾ ਅਤੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕੀਤਾ ਗਿਆ।

ਪਿਛਲੀ ਖ਼ਬਰ ਅੱਡਾ ਮੰਡਿਆਲਾਂ ਵਿਖੇ ਹੁਸ਼ਿਆਪੁਰ-ਜਲੰਧਰ ਰੋਡ ਜਾਮ, ਹਰ ਵਰਗ ਵਲੋਂ ਪੂਰਾ ਸਮਰਥਨ ਅਗਲੀ ਖ਼ਬਰ ਵਿਆਹ ਦਾ ਝਾਂਸਾ ਦੇ ਕੇ ਠੱਗਣ ਦੇ ਦੋਸ਼ ਹੇਠ 3 ਖ਼ਿਲਾਫ਼ ਮਾਮਲਾ ਦਰਜ, ਮੁਲਜ਼ਮ ਫਰਾਰ