21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅੱਡਾ ਜੈਂਤੀਪੁਰ ਮੁਕੰਮਲ ਬੰਦ ਰਿਹਾ

ਜੈਂਤੀਪੁਰ, 21 ਅਗਸਤ (ਭੁਪਿੰਦਰ ਸਿੰਘ ਗਿੱਲ )-ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਵੱਲੋਂ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ 'ਚ ...

ਅਜੀਤ ਡੈਸਕ 21-08-2026

ਜੈਂਤੀਪੁਰ, 21 ਅਗਸਤ (ਭੁਪਿੰਦਰ ਸਿੰਘ ਗਿੱਲ )-ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੌਮੀ ਇਨਸਾਫ ਮੋਰਚੇ ਵੱਲੋਂ ਅੱਜ ਪੰਜਾਬ ਬੰਦ ਦੇ ਦਿੱਤੇ ਗਏ ਸੱਦੇ ਦੇ ਤਹਿਤ ਸਿੱਖ ਜਥੇਬੰਦੀਆਂ ਵੱਲੋਂ ਅੰਮ੍ਰਿਤਸਰ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ 'ਚ  ਧਰਨਾ ਦਿੰਦਿਆ ਬੰਦੀ ਸਿੰਘਾਂ ਨੂੰ ਰਿਹਾਈ ਦੀ ਮੰਗ ਕੀਤੀ ਕਸਬਾ ਮਜੀਠਾ 'ਚ ਸਮਾਝ ਸੁਧਾਰ ਸੋਸਾਇਟੀ ਵਲੋ ਵਾਹਿਗੁਰੂ ਦਾ ਜਾਪ ਕਰਕੇ ਜਿਹੜੀਆਂ ਦੁਕਾਨਾਂ ਖੁਲੀਆਂ ਸਨ, ਉਨ੍ਹਾਂ ਦੀ ਅੱਗੇ ਜਾਪ ਕੀਤਾ ਤੇ ਦੁਕਾਨਦਾਰਾ ਵਲੋ ਦੁਕਾਨਾਂ ਦੇ ਸਟਰ ਬੰਦ ਕਰਕੇ ਜਾਪ ਕਰ ਰਹੇ ਸਿੰਘਾਂ ਨਾਲ ਜਾਪ ਕਰਨਾ ਸ਼ੁਰੂ ਕਰ ਦਿੱਤਾ ਇਸ ਮੌਕੇ ਬੋਲਦਿਆਂ ਵੱਖ-ਵੱਖ ਆਗੂਆਂ ਨੇ ਕਿਹਾ ਕਿ ਕੌਮੀ ਇਨਸਾਫ ਮੋਰਚੇ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਕੀਤੀ ਜਾ ਰਹੀ ਹੈ ਅਤੇ ਚੰਡੀਗੜ੍ਹ ਵਿਖੇ ਲਗਾਤਾਰ ਧਰਨਾ ਵੀ ਦਿੱਤਾ ਜਾ ਰਿਹਾ ਹੈ ਪਰ ਕਿਸੇ ਵੀ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਵੱਲ ਕੋਈ ਧਿਆਨ ਨਹੀਂ ਦਿੱਤਾ ਉਹਨਾਂ ਕਿਹਾ ਕਿ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।ਕਸਬਾ ਜੈਂਤੀਪੁਰ ਮੁਕੰਮਲ ਤੋਰ ਤੇ ਬੰਦ ਰਿਹਾ ਲੋਕਾਂ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈਂ ਜੋ ਵੀ ਕੁਰਬਾਨੀ ਦੇਣੀ ਪਵੇ ਅਸੀਂ ਸਿੱਖ ਸੰਗਤ ਦੇ ਨਾਲ ਹਾਂ।

ਪਿਛਲੀ ਖ਼ਬਰ ਜਸ਼ਨਪ੍ਰੀਤ ਸਿੰਘ ਕਤਲ ਮਾਮਲੇ 'ਚ ਮੁੱਖ ਦੋਸ਼ੀਆਂ ਨੂੰ ਪਨਾਹ ਤੇ ਮਾਲੀ ਮਦਦ ਦੇਣ ਦੇ ਦੋਸ਼ ਹੇਠ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ ਅਗਲੀ ਖ਼ਬਰ ਸੱਤਾਧਾਰੀ ਧਿਰ ਦੀ ਪੰਚਾਇਤ ਦੇ ਨੁਮਾਇਦਿਆਂ ਨਾਲ ਬਦਸਲੂਕੀ ਦੇ ਚੱਲਦਿਆਂ ਥਾਣੇ ਦਾ ਘਿਰਾਓ