21-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਇਮਰਾਨ ਖ਼ਾਨ ਨੂੰ ਹਸਪਤਾਲ ਤੋਂ ਵਾਪਸ ਭੇਜਿਆ ਜੇਲ੍ਹ

ਅੰਮ੍ਰਿਤਸਰ, 21 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਅੱਜ ਡਾਕਟਰੀ ਜਾਂਚ ਤੋਂ ਬਾਅਦ ਇਸਲਾਮਾਬਾਦ ਦੇ ਸ਼ਿਫਾ ਇੰਟਰਨੈਸ਼ਨਲ ਹਸਪਤਾਲ ਤੋਂ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਾਪਸ ਭੇਜ ਦਿੱਤਾ ਗਿਆ। ਹਸਪਤਾਲ ...

ਅਜੀਤ ਡੈਸਕ 21-08-2026

ਅੰਮ੍ਰਿਤਸਰ, 21 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਅੱਜ ਡਾਕਟਰੀ ਜਾਂਚ ਤੋਂ ਬਾਅਦ ਇਸਲਾਮਾਬਾਦ ਦੇ ਸ਼ਿਫਾ ਇੰਟਰਨੈਸ਼ਨਲ ਹਸਪਤਾਲ ਤੋਂ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ ਵਾਪਸ ਭੇਜ ਦਿੱਤਾ ਗਿਆ। ਹਸਪਤਾਲ ਪਹੁੰਚਣ ’ਤੇ ਛੇ ਡਾਕਟਰਾਂ ਦੀ ਟੀਮ ਨੇ ਉਨ੍ਹਾਂ ਦੀ ਜਾਂਚ ਕਰਨ ਤੋਂ ਬਾਅਦ ਸਿੱਟਾ ਕੱਢਿਆ ਕਿ ਇਮਰਾਨ ਖ਼ਾਨ ਨੂੰ ਹਸਪਤਾਲ ‘ਚ ਦਾਖ਼ਲ ਹੋਣ ਦੀ ਜ਼ਰੂਰਤ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਵੀਰਵਾਰ ਦੇਰ ਰਾਤ ਇਮਰਾਨ ਖ਼ਾਨ ਨੂੰ ਹਸਪਤਾਲ ਪਹੁੰਚਾਉਣ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਵਧਾ ਦਿੱਤੀ ਗਈ। ਹਸਪਤਾਲ ਦੀਆਂ ਸਾਰੀਆਂ ਲਾਈਟਾਂ ਬੰਦ ਕਰ ਦਿੱਤੀਆਂ ਗਈਆਂ ਤੇ ਸਟਾਫ਼ ਮੈਂਬਰਾਂ ਦੇ ਮੋਬਾਈਲ ਫ਼ੋਨ ਜ਼ਬਤ ਕਰ ਲਏ ਗਏ ਅਤੇ ਹਸਪਤਾਲ ਦੇ ਬਾਹਰ ਮੀਡੀਆ ਨੂੰ ਹਟਾ ਦਿੱਤਾ ਗਿਆ। ਹਾਲਾਂਕਿ, 20 ਅਗਸਤ ਵੀਰਵਾਰ ਨੂੰ ਪਾਕਿ ਸਰਕਾਰ ਨੇ ਸੁਪਰੀਮ ਕੋਰਟ ’ਚ ਇਕ ਨਵੀਂ ਸਮੀਖਿਆ ਪਟੀਸ਼ਨ ਦਾਇਰ ਕਰਕੇ ਇਮਰਾਨ ਖਾਨ ਨੂੰ ਇਲਾਜ ਲਈ ਨਿੱਜੀ ਹਸਪਤਾਲ ਭੇਜਣ ਦੇ ਹੁਕਮ ਨੂੰ ਉਲਟਾਉਣ ਦੀ ਮੰਗ ਕੀਤੀ ਸੀ, ਪਰ ਅਦਾਲਤ ਦੇ ਰਜਿਸਟਰਾਰ ਦਫ਼ਤਰ ਨੇ ਜ਼ਰੂਰੀ ਦਸਤਾਵੇਜ਼ਾਂ ਦੀ ਘਾਟ ਕਾਰਨ ਇਸ ਨੂੰ ਵਾਪਸ ਕਰ ਦਿੱਤਾ ਸੀ। ਉੱਧਰ ਇਮਰਾਨ ਖਾਨ ਦੇ ਵਕੀਲ ਖ਼ਾਲਿਦ ਯੂਸਫ਼ ਚੌਧਰੀ ਨੇ ਕਿਹਾ ਕਿ ਉਹ ਅਡਿਆਲਾ ਜੇਲ੍ਹ ਦੇ ਬਾਹਰ ਮੌਜੂਦ ਸਨ ਪਰ ਉਨ੍ਹਾਂ ਨੂੰ ਆਪਣੇ ਮੁਵਕਿਲ ਨਾਲ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਅਦਾਲਤ ‘ਚ ਪੇਸ਼ ਕੀਤੀ ਗਈ ਮੈਡੀਕਲ ਰਿਪੋਰਟ ‘ਚ ਇਮਰਾਨ ਖਾਨ ਦੇ ਬਲੱਡ ਪ੍ਰੈਸ਼ਰ ’ਚ ਉਤਰਾਅ-ਚੜ੍ਹਾਅ, ਦਿਲ ਦੀ ਤੇਜ਼ ਧੜਕਣ ਅਤੇ ਮਾਨਸਿਕ ਤਣਾਅ ਵਿਖਾਈ ਦਿੱਤਾ।

 

ਪਿਛਲੀ ਖ਼ਬਰ ਕਾਂਗਰਸ ਵਲੋਂ ਵੰਦੇ ਮਾਤਰਮ ਨੂੰ ਪੂਰਾ ਗਾਉਣ ਦਾ ਵਿਰੋਧ ਗੈਰ-ਸੰਵਿਧਾਨਕ- ਰਾਜਨਾਥ ਅਗਲੀ ਖ਼ਬਰ ਭਾਜਪਾ ਦੇ ‘ਗੁੰਡਿਆਂ’ ਨੇ ਸੀ.ਜੇ.ਪੀ. ਵਲੰਟੀਅਰਾਂ ’ਤੇ ਹਮਲਾ ਕੀਤਾ-ਕੇਜਰੀਵਾਲ