22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਪਤੀ-ਪਤਨੀ ਨੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ

ਜ਼ੀਰਕਪੁਰ (ਮੁਹਾਲੀ), 22 ਅਗਸਤ (ਮਨਿੰਦਰ ਸਿੰਘ) - ਬੀਤੀ ਰਾਤ ਜ਼ੀਰਕਪੁਰ-ਪਟਿਆਲਾ ਮੁੱਖ ਮਾਰਗ 'ਤੇ ਬਣੇ ਇਕ ਪੀ.ਜੀ. ਵਿਚ ਰਹਿਣ ਵਾਲੇ ਪਤੀ-ਪਤਨੀ ਨੇ ਕਥਿਤ ਤੌਰ 'ਤੇ ਸਲਫਾਸ ਖਾ ਲਈ। ਪੀ.ਜੀ. ਮਾਲਕ ਨੇ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਪੀ.ਜੀ.ਆਈ. ਚੰਡੀਗੜ੍ਹ...

ਅਜੀਤ ਡੈਸਕ 22-08-2026

ਜ਼ੀਰਕਪੁਰ (ਮੁਹਾਲੀ), 22 ਅਗਸਤ (ਮਨਿੰਦਰ ਸਿੰਘ) - ਬੀਤੀ ਰਾਤ ਜ਼ੀਰਕਪੁਰ-ਪਟਿਆਲਾ ਮੁੱਖ ਮਾਰਗ 'ਤੇ ਬਣੇ ਇਕ ਪੀ.ਜੀ. ਵਿਚ ਰਹਿਣ ਵਾਲੇ ਪਤੀ-ਪਤਨੀ ਨੇ ਕਥਿਤ ਤੌਰ 'ਤੇ ਸਲਫਾਸ ਖਾ ਲਈ। ਪੀ.ਜੀ. ਮਾਲਕ ਨੇ ਉਨ੍ਹਾਂ ਨੂੰ ਗੰਭੀਰ ਹਾਲਤ ਵਿੱਚ ਪੀ.ਜੀ.ਆਈ. ਚੰਡੀਗੜ੍ਹ ਵਿਚ ਦਾਖ਼ਲ ਕਰਵਾਇਆ, ਜਿੱਥੇ ਉਨ੍ਹਾਂ ਦੋਵਾਂ ਦੀ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਹਾਕਮ ਸਿੰਘ ਤੇ ਉਸ ਦੀ ਪਤਨੀ ਗਗਨਦੀਪ ਕੌਰ ਵਜੋਂ ਹੋਈ ਹੈ।
ਪੁਲਿਸ ਨੇ ਮੌਕੇ ਤੋਂ ਇਕ ਸੁਸਾਈਡ ਨੋਟ ਵੀ ਬਰਾਮਦ ਕੀਤਾ, ਜਿਸ ਵਿਚ ਉਨ੍ਹਾਂ ਨੂੰ ਵਿਦੇਸ਼ ਭੇਜਣ ਦੇ ਬਹਾਨੇ ਇਕ ਏਜੰਟ 'ਤੇ ਲਗਭਗ 36 ਲੱਖ ਦੀ ਧੋਖਾਧੜੀ ਦਾ ਦੋਸ਼ ਲਗਾਇਆ ਗਿਆ ਹੈ। ਪੁਲਿਸ ਨੇ ਘਟਨਾ ਦੀ ਜਾਣਕਾਰੀ ਮਿਲਦੇ ਹੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਜੋੜੇ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਨ ਦੇ ਨਾਲ-ਨਾਲ, ਖੁਦਕੁਸ਼ੀ ਨੋਟ ਵਿਚ ਲਗਾਏ ਗਏ ਦੋਸ਼ਾਂ ਅਤੇ ਕਥਿਤ ਏਜੰਟ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਪਿਛਲੀ ਖ਼ਬਰ ਅੱਜ ਮਲੇਰਕੋਟਲਾ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਉਲਟ ਫੇਰ, ਡਾ. ਗੁਲਜ਼ਾਰ ਆਪਣੇ ਸਾਥੀਆਂ ਸਮੇਤ ਆਪ 'ਚ ਹੋਣਗੇ ਸ਼ਾਮਿਲ ਅਗਲੀ ਖ਼ਬਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਐਡਮਿੰਟਨ ਗੁਰਦੁਆਰਾ ਸਾਹਿਬ ’ਤੇ ਹਮਲੇ ਦੀ ਨਿੰਦਾ -ਕੈਨੇਡਾ ਦੇ