ਕਪੂਰਥਲਾ, 22 ਅਗਸਤ (ਅਮਨਜੋਤ ਸਿੰਘ ਵਾਲੀਆ)- ਬੀਤੇ ਦਿਨੀਂ ਜ਼ੇਲ੍ਹ ਵਿਚ ਹੋਈ ਲੜਾਈ ਨੂੰ ਲੈ ਕੇ ਚਾਰ ਹਵਾਲਾਤੀ ਜ਼ਖਮੀ ਹੋ ਗਏ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਤਾਇਨਾਤ ਡਿਊਟੀ ਡਾ. ਜਸ਼ਨ ਨੇ ਦੱਸਿਆ ਕਿ ਹਵਾਲਾਤੀ ਜਗਰੂਪ ਸਿੰਘ ਪੁੱਤਰ ਸੁਰਿੰਦਰ ਸਿੰਘ, ਜਸ਼ਨਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਸਰਬਜੀਤ ਸਿੰਘ ਤੇ ਭੁਪਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀਆਨ ਕੇਂਦਰੀ ਜ਼ੇਲ੍ਹ ਜਿਨ੍ਹਾਂ ਦੀ ਬੀਤੇ ਦਿਨੀਂ ਸਾਥੀ ਹਾਵਾਲਾਤੀਆਂ ਨਾਲ ਜ਼ੇਲ੍ਹ ਵਿਚ ਲੜਾਈ ਹੋ ਗਈ ਜਿਨ੍ਹਾਂ ਦੇ ਗੰਭੀਰ ਸੱਟਾਂ ਲੱਗੀਆਂ ਸਨ।
ਜਿਨ੍ਹਾਂ ਨੂੰ ਜ਼ੇਲ੍ਹ ਪ੍ਰਸ਼ਾਸਨ ਵਲੋਂ ਮਾਨਯੋਗ ਐਡੀਸ਼ਨਲ ਜ਼ਿਲ੍ਹਾ ਸੈਸ਼ਨ ਜੱਜ-1 ਰਜੀਵ ਕੁਮਾਰ ਬੇਰੀ ਦੇ ਪੇਸ਼ ਕੀਤਾ ਗਿਆ। ਜਿਨ੍ਹਾਂ ਨੇ ਹਵਾਲਾਤੀਆਂ ਨੂੰ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਚਾਰਾਂ ਹਵਾਲਾਤੀਆਂ ਦਾ ਮੈਡੀਕਲ ਕਰਕੇ ਵਾਪਸ ਜੇਲ੍ਹ ਭੇਜ ਦਿੱਤਾ ਗਿਆ ਹੈ।