23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਰੇਸ਼ਮ ਵੜੈਚ ਨੂੰ ਨਿਯੁਕਤ ਕੀਤਾ ਗਿਆ ਮਾਰਕੀਟ ਕਮੇਟੀ ਚੋਗਾਵਾਂ ਦਾ ਚੇਅਰਮੈਨ

ਚੋਗਾਵਾਂ/ਅੰਮ੍ਰਿਤਸਰ, 23 ਅਗਸਤ (ਗੁਰਵਿੰਦਰ ਸਿੰਘ ਕਲਸੀ)-'ਆਪ' ਸਰਕਾਰ ਵਲੋਂ ਸੂਬੇ ਦੇ ਵੱਖ-ਵੱਖ ਹਲਕਿਆਂ ਵਿਚ ਕੀਤੀਆਂ ਨਿਯੁਕਤੀਆਂ ਦੇ ਤਹਿਤ ਰੇਸ਼ਮ ਸਿੰਘ ਵੜੇਚ (ਜ਼ਿਲ੍ਹਾ ਪ੍ਰੀਸ਼ਦ ਮੈਂਬਰ) ਨੂੰ ਮਾਰਕੀਟ ਕਮੇਟੀ ਚੋਗਾਵਾਂ ਦਾ ਨਵਾਂ ਚੇਅਰਮੈਨ...

ਅਜੀਤ ਡੈਸਕ 23-08-2026

ਚੋਗਾਵਾਂ/ਅੰਮ੍ਰਿਤਸਰ, 23 ਅਗਸਤ (ਗੁਰਵਿੰਦਰ ਸਿੰਘ ਕਲਸੀ)-'ਆਪ' ਸਰਕਾਰ ਵਲੋਂ ਸੂਬੇ ਦੇ ਵੱਖ-ਵੱਖ ਹਲਕਿਆਂ ਵਿਚ ਕੀਤੀਆਂ ਨਿਯੁਕਤੀਆਂ ਦੇ ਤਹਿਤ ਰੇਸ਼ਮ ਸਿੰਘ ਵੜੇਚ (ਜ਼ਿਲ੍ਹਾ ਪ੍ਰੀਸ਼ਦ ਮੈਂਬਰ) ਨੂੰ ਮਾਰਕੀਟ ਕਮੇਟੀ ਚੋਗਾਵਾਂ ਦਾ ਨਵਾਂ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।ਇਸ ਨਿਯੁਕਤੀ ਤੋਂ ਬਾਅਦ ਇਲਾਕੇ ਦੇ ਪਾਰਟੀ ਵਰਕਰਾਂ, ਕਿਸਾਨਾਂ ਅਤੇ ਆੜ੍ਹਤੀਆਂ ਵਿਚ ਖੁਸ਼ੀ ਦੀ ਲਹਿਰ ਦੋੜ ਗਈ ਅਤੇ ਉਨ੍ਹਾਂ ਨੂੰ ਵਧਾਈਆਂ ਮਿਲ ਰਹੀਆਂ ਹਨ।ਇਸ ਮੌਕੇ ਚੇਅਰਮੈਨ ਰੇਸ਼ਮ ਵੜੇਚ ਨੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ,  ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਲਕਾ ਇੰਚਾਰਜ ਸੋਨੀਆ ਮਾਨ ਸਮੇਤ 'ਆਪ' ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਵਿਸ਼ਵਾਸ ਦਵਾਇਆ ਕਿ ਪਾਰਟੀ ਨੇ ਜੋ ਜਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਸਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਵਾਂਗਾ।

ਪਿਛਲੀ ਖ਼ਬਰ ਝੂਠੇ ਅਤੇ ਗੁੰਮਰਾਹਕੁੰਨ ਵੀਡੀਓ ਵਾਇਰਲ ਹੋਣ ਤੋਂ ਬਾਅਦ ਦਿੱਲੀ ਦੇ ਸ਼ਾਹ ਆਡੀਟੋਰੀਅਮ ਦੇ ਬਾਹਰ ਵਧਾਈ ਸੁਰੱਖਿਆ ਅਗਲੀ ਖ਼ਬਰ ਬਰਜਿੰਦਰਪਾਲ ਸਿੰਘ ਨੂੰ ਮਾਰਕੀਟ ਕਮੇਟੀ ਮਹਿਲ ਕਲਾਂ ਦਾ ਚੇਅਰਮੈਨ ਕੀਤਾ ਨਿਯੁਕਤ