ਸੁਨਾਮ ਊਧਮ ਸਿੰਘ ਵਾਲਾ, 23 ਅਗਸਤ (ਰੁਪਿੰਦਰ ਸਿੰਘ ਸੱਗੂ) - ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਮੰਡੀ ਸ਼ਾਖਾ) ਵਲੋਂ ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕੀਟਸ ਐਕਟ, 1961 ਤਹਿਤ ਜਾਰੀ ਕੀਤੇ ਗਏ ਹੁਕਮ ਅਨੁਸਾਰ ਮੁਕੇਸ ਜੁਨੇਜਾ ਪੁੱਤਰ ਕਿਸ਼ੋਰ ਕੁਮਾਰ ਜੁਨੇਜਾ, ਵਾਸੀ ਸੁਨਾਮ, ਜ਼ਿਲ੍ਹਾ ਸੰਗਰੂਰ ਨੂੰ ਮਾਰਕੀਟ ਕਮੇਟੀ ਸੁਨਾਮ ਦਾ ਮੈਂਬਰ ਅਤੇ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਵਿਭਾਗ ਵਲੋਂ ਜਾਰੀ ਹੁਕਮ ਵਿਚ ਦੱਸਿਆ ਗਿਆ ਹੈ ਕਿ ਮੁਕੇਸ ਜੁਨੇਜਾ ਨੂੰ ਐਕਟ ਦੀਆਂ ਸੰਬੰਧਿਤ ਧਾਰਾਵਾਂ ਤਹਿਤ ਆੜ੍ਹਤੀ ਕੈਟਾਗਰੀ ਵਿਚ ਮਾਰਕੀਟ ਕਮੇਟੀ ਸੁਨਾਮ ਦਾ ਮੈਂਬਰ ਅਤੇ ਚੇਅਰਮੈਨ ਮੁੜ ਤੋਂ ਨਿਯੁਕਤ ਕੀਤਾ ਗਿਆ ਹੈ।ਹੁਕਮ ਵਿਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਬਾਕੀ ਮੈਂਬਰਾਂ ਦੀ ਨਿਯੁਕਤੀ ਹੋਣ ਤੱਕ ਨਵੇਂ ਨਾਮਜ਼ਦ ਮੈਂਬਰ ਅਤੇ ਚੇਅਰਮੈਨ ਨੂੰ ਐਕਟ ਦੀ ਧਾਰਾ 12(3) ਤਹਿਤ ਮਾਰਕੀਟ ਕਮੇਟੀ ਦਾ ਕੰਮਕਾਜ ਚਲਾਉਣ ਲਈ ਲੋੜੀਂਦੀਆਂ ਸ਼ਕਤੀਆਂ ਪ੍ਰਦਾਨ ਕੀਤੀਆਂ ਗਈਆਂ ਹਨ।
ਮੁਕੇਸ ਜੁਨੇਜਾ ਦੀ ਇਸ ਨਿਯੁਕਤੀ ਨਾਲ ਮਾਰਕੀਟ ਕਮੇਟੀ ਸੁਨਾਮ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਕਿਸਾਨਾਂ, ਆੜ੍ਹਤੀਆਂ ਅਤੇ ਹੋਰ ਸੰਬੰਧਿਤ ਧਿਰਾਂ ਨਾਲ ਜੁੜੇ ਮੰਡੀ ਪ੍ਰਬੰਧ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਵਿਚ ਮਦਦ ਮਿਲੇਗੀ।
ਇਸ ਮੌਕੇ 'ਤੇ ਮੁਕੇਸ ਜੁਨੇਜਾ ਨੇ ਮੁੜ ਤੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਦੀ ਨਿਯੁਕਤੀ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਵਿਸ਼ੇਸ਼ ਰੂਪ ਦੇ ਵਿਚ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਦੇ ਕਾਰਜ ਨੂੰ ਸੁਚਾਰੂ ਰੂਪ ਵਿਚ ਕਰਨ ਵਿਚ ਉਹ ਕੋਈ ਕਮੀ ਨਹੀਂ ਛੱਡਣਗੇ ਆੜ੍ਹਤੀ, ਕਿਸਾਨ ਅਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਹਮੇਸ਼ਾ ਵਾਂਗ ਪਹਿਲ ਦਿੱਤੀ ਜਾਵੇਗੀ। ਇਸ ਮੌਕੇ ਬਹੁਤ ਸਾਰੇ ਆਗੂਆਂ ਨੇ ਮੁਕੇਸ ਜਨੇਜਾ ਨੂੰ ਫਿਰ ਤੋਂ ਮਾਰਕੀਟ ਕਮੇਟੀ ਦਾ ਚੇਅਰਮੈਨ ਬਣਨ 'ਤੇ ਵਧਾਈ ਦਿੱਤੀ। ਵਿਸ਼ੇਸ਼ ਰੂਪ 'ਤੇ ਨਗਰ ਕੌਂਸਲ ਸੁਨਾਮ ਦੇ ਸੀਨੀਅਰ ਵਾਈਸ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ,ਸੀਨੀਅਰ ਆਪ ਆਗੂ ਰਾਜਨ ਸਿੰਗਲਾ ਅਤੇ ਵਾਈਸ ਪ੍ਰਧਾਨ ਮੀਨਾ ਰਾਣੀ ਦੇ ਪਤੀ ਭਾਨੂੰ ਪ੍ਰਤਾਪ ਨੇ ਮੁਕੇਸ ਜੁਨੇਜਾ ਦੇ ਦਫਤਰ ਪਹੁੰਚ ਕੇ ਉਨ੍ਹਾਂ ਨੂੰ ਵਧਾਈ ਦਿੱਤੀ ।
ਤਾਜ਼ਾ ਖ਼ਬਰਾਂ
Free
ਮੁਕੇਸ ਜੁਨੇਜਾ ਮਾਰਕੀਟ ਕਮੇਟੀ ਸੁਨਾਮ ਦੇ ਮੁੜ ਤੋਂ ਚੇਅਰਮੈਨ ਨਿਯੁਕਤ
ਸੁਨਾਮ ਊਧਮ ਸਿੰਘ ਵਾਲਾ, 23 ਅਗਸਤ (ਰੁਪਿੰਦਰ ਸਿੰਘ ਸੱਗੂ) - ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ (ਮੰਡੀ ਸ਼ਾਖਾ) ਵਲੋਂ ਪੰਜਾਬ ਐਗਰੀਕਲਚਰਲ ਪ੍ਰੋਡਿਊਸ ਮਾਰਕੀਟਸ ਐਕਟ, 1961 ਤਹਿਤ ਜਾਰੀ...
ਅਜੀਤ ਡੈਸਕ
23-08-2026