ਅੰਮ੍ਰਿਤਸਰ, 23 ਅਗਸਤ (ਹਰਮਿੰਦਰ ਸਿੰਘ)- ਅਕਾਲੀ ਦਲ ਵਾਰਿਸ ਪੰਜਾਬ ਦੇ ਮਜੀਠਾ ਵਿਧਾਨ ਸਭਾ ਹਲਕੇ ਤੋਂ ਪੱਪਲ ਪ੍ਰੀਤਪਾਲ ਸਿੰਘ ਨੂੰ ਪਾਰਟੀ ਉਮੀਦਵਾਰ ਐਲਾਨਿਆ ਗਿਆ ਹੈ।
ਇਹ ਐਲਾਨ ਅੱਜ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਪਾਰਟੀ ਦੇ ਪੰਜ ਮੈਂਬਰੀ ਪਾਰਲੀਮਾਨੀ ਬੋਰਡ ਦੇ ਮੈਂਬਰ ਸੁਖਵਿੰਦਰ ਸਿੰਘ ਅਗਵਾਨ ਵਲੋਂ ਕੀਤਾ ਗਿਆ।