ਭਗਤਾ ਭਾਈਕਾ (ਬਠਿੰਡਾ), 13 ਅਗਸਤ (ਸੁਖਪਾਲ ਸਿੰਘ ਸੋਨੀ)- ਆਮ ਆਦਮੀ ਪਾਰਟੀ ਵਲੋਂ ਵੱਖ-ਵੱਖ ਮਾਰਕਿਟ ਕਮੇਟੀਆਂ ਦੇ ਨਵੇਂ ਚੇਅਰਮੈਨਾਂ ਦੀ ਸੂਚੀ ਐਲਾਨੀ ਗਈ ਹੈ। ਜਿਸ ਵਿਚ ਟਕਸਾਲੀ ਆਪ ਆਗੂ ਬੂਟਾ ਸਿੰਘ ਜਲਾਲ ਨੂੰ ਮਾਰਕਿਟ ਕਮੇਟੀ ਭਗਤਾ ਭਾਈਕਾ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਇਸ ਨਿਯੁਕਤੀ ਦੀ ਖ਼ਬਰ ਸੁਣਦਿਆ ਹੀ ਨੌਜਵਾਨ ਆਗੂ ਇੰਦਰਜੀਤ ਸਿੰਘ ਮਾਨ ਚੇਅਰਮੈਨ ਮਾਰਕਫੈੱਡ ਪੰਜਾਬ ਅਤੇ ਬੂਟਾ ਸਿੰਘ ਜਲਾਲ ਦੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਦੋੜ ਗਈ।