ਝਬਾਲ (ਤਰਨਤਾਰਨ), 23 ਅਗਸਤ (ਸੁਖਦੇਵ ਸਿੰਘ)- ਪੰਜਾਬ ਸਰਕਾਰ ਵਲੋਂ ਮਾਰਕੀਟ ਕਮੇਟੀਆਂ ਦੇ ਕੀਤੇ ਗਏ ਗਠਨ ਦੌਰਾਨ ਸੀਨੀਅਰ ਆਗੂ ਤੇ ਸਾਬਕਾ ਸਰਪੰਚ ਹਰਜੀਤ ਸਿੰਘ ਐਮਾਂ ਨੂੰ ਮਾਰਕੀਟ ਕਮੇਟੀ ਝਬਾਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੇ ਹਰਜੀਤ ਸਿੰਘ ਐਮਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਹਲਕਾ ਵਿਧਾਇਕ ਹਰਮੀਤ ਸਿੰਘ ਸੰਧੂ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜ਼ਿੰਮੇਵਾਰ ਸੌਂਪੀ ਗਈ ਹੈ, ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਝਬਾਲ ਦੇ ਕੰਮਾਂ ਵਿਚ ਪਾਰਦਰਸ਼ਤਾ ਲਿਆਂਦੀ ਜਾਵੇਗੀ ਅਤੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਇਲਾਕੇ ਦੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਲੋਂ ਚੈਅਰਮੈਨ ਹਰਜੀਤ ਸਿੰਘ ਐਮਾਂ ਨੂੰ ਵਧਾਈਆਂ ਦਿੱਤੀਆਂ ਗਈਆਂ।