23-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਡਾਕਟਰ ਰਜਿੰਦਰ ਕੁਮਾਰ ਬਾਂਸਲ ਬਣੇ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ

ਫ਼ਰੀਦਕੋਟ, 23 ਅਗਸਤ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਨੇ ਸੀਨੀਅਰ ਡਾਕਟਰ, ਡਾਕਟਰ ਰਜਿੰਦਰ ਕੁਮਾਰ ਬਾਂਸਲ...

ਅਜੀਤ ਡੈਸਕ 23-08-2026

ਫ਼ਰੀਦਕੋਟ, 23 ਅਗਸਤ (ਜਸਵੰਤ ਸਿੰਘ ਪੁਰਬਾ)- ਪੰਜਾਬ ਸਰਕਾਰ ਨੇ ਸੀਨੀਅਰ ਡਾਕਟਰ, ਡਾਕਟਰ ਰਜਿੰਦਰ ਕੁਮਾਰ ਬਾਂਸਲ, ਨਿਊਰੋਲੋਜਿਸਟ ਨੂੰ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਦਾ ਵਾਈਸ ਚਾਂਸਲਰ ਨਿਯੁਕਤ ਕਰ ਦਿੱਤਾ ਹੈ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੀ ਕੁਰਸੀ ਪਿਛਲੇ ਲਗਭਗ 1 ਮਹੀਨੇ ਤੋਂ ਖਾਲੀ ਸੀ। ਪੰਜਾਬ ਸਰਕਾਰ ਵਲੋਂ ਮਾਨਯੋਗ ਗਵਰਨਰ ਪੰਜਾਬ ਨੂੰ 3 ਉਮੀਦਵਾਰਾਂ ਦਾ ਪੈਨਲ ਭੇਜਿਆ ਗਿਆ ਸੀ, ਜਿਸ ਵਿਚੋਂ ਗਵਰਨਰ ਪੰਜਾਬ ਵਲੋਂ ਡਾਕਟਰ ਰਜਿੰਦਰ ਕੁਮਾਰ ਬਾਂਸਲ ਨੂੰ ਚੁਣਿਆ ਗਿਆ ਅਤੇ ਅੱਜ ਉਨ੍ਹਾਂ ਦੀ ਨਿਯੁਕਤੀ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ।

ਡਾਕਟਰ ਬਾਂਸਲ ਪੰਜਾਬ ਦੇ ਮੰਨੇ-ਪ੍ਰਮੰਨੇ ਨਿਊਰੋਲੋਜਿਸਟ ਹਨ, ਅਤੇ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਖੇ ਲੰਮੇ ਸਮੇਂ ਤੱਕ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਨੇ ਡੀਐਮ ਨਿਊਰੋਲੋਜੀ ਪੀਜੀਆਈ ਲਖਨਊ ਤੋਂ ਕੀਤੀ ਹੈ, ਅਤੇ ਇਸ ਸਮੇਂ ਲੁਧਿਆਣਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਕੰਮ ਕਰਨ ਦੇ ਨਾਲ ਨਾਲ ਆਪਣੀ ਪ੍ਰਾਈਵੇਟ ਪ੍ਰੈਕਟਿਸ ਵੀ ਕਰ ਰਹੇ ਸਨ। ਉਹ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਸ ਦੇ ਬੋਰਡ ਆਫ ਡਾਇਰੈਕਟਰਸ ਦਾ ਹਿੱਸਾ ਵੀ ਰਹੇ ਹਨ।

ਪਿਛਲੀ ਖ਼ਬਰ ਪਹਿਲੇ ਦਿਨ ਭਾਰਤ ਦੀਆਂ 5 ਵਿਕਟਾਂ ’ਤੇ 300 ਦੌੜਾਂ ਅਗਲੀ ਖ਼ਬਰ ਕਸ਼ਮੀਰ ਨਗਰ ਨਾਲੇ ਚੋਂ ਤੈਰਦੀ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, 10 ਦਿਨਾਂ ਵਿਚ ਦੂਸਰੀ ਘਟਨਾ