ਦਿੜ੍ਹਬਾ ਮੰਡੀ (ਸੰਗਰੂਰ), 24 ਅਗਸਤ (ਜਸਵੀਰ ਸਿੰਘ ਔਜਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਦਿੜ੍ਹਬਾ ਬਲਾਕ ਦੀ ਮੀਟਿੰਗ ਬਲਾਕ ਪ੍ਰਧਾਨ ਨਾਇਬ ਸਿੰਘ ਗੁੱਜਰਾਂ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਬੈਰਸੀਆਣਾ ਸਾਹਿਬ ਵਿਖੇ ਹੋਈ,ਜਿਸ ਵਿਚ ਪਿੰਡ ਇਕਾਈਆਂ ਦੇ ਪ੍ਰਧਾਨ/ਸਕੱਤਰ/ਖਜ਼ਾਨਚੀ ਤੋਂ ਇਲਾਵਾ ਪਿੰਡ ਇਕਾਈਆਂ ਦੇ ਕਿਸਾਨਾਂ ਨੇ ਵਧ ਚੜ੍ਹ ਕੇ ਭਾਗ ਲਿਆ। ਮੀਟਿੰਗ ਵਿਚ ਵਿਸ਼ੇਸ਼ ਤੌਰ 'ਤੇ ਜ਼ਿਲ੍ਹਾ ਆਗੂ ਗੁਰਮੇਲ ਸਿੰਘ ਕੈਪਰ ਨੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਮੇਲ ਸਿੰਘ ਕੈਪਰਨੇ ਕਿਹਾ ਕਿ 25 ਅਗਸਤ ਨੂੰ ਪਿੰਡ ਪਿੰਡ ‘“ਟਰਾਲੀ ਚੋਰੋ-ਸ਼ੰਭੂ,ਖਨੌਰੀ ਮੋਰਚੇ ਤੋਂ ਲੁੱਟਿਆ ਸਮਾਨ ਮੋੜੋ”ਪੋਸਟਰ,ਬੈਨਰ,ਫਲੈਕਸਾਂ ਲਗਾਈਆਂ ਜਾਣਗੀਆਂ । 31 ਅਗਸਤ ਨੂੰ ਕਿਸਾਨੀ ਮੰਗਾਂ ਲਈ ਡਿਪਟੀ ਕਮਿਸ਼ਨਰ ਸੰਗਰੂਰ ਰਾਹੀਂ ਮੰਗ ਪੱਤਰ ਪੰਜਾਬ/ਕੇਂਦਰ ਸਰਕਾਰ ਨੂੰ ਭੇਜਿਆ ਜਾਵੇਗਾਙ 05 ਸਤੰਬਰ ਨੂੰ ਕਿਸਾਨੀ ਅੰਦੋਲਨ ਦੇ ਸ਼ਹੀਦ ਪ੍ਰੀਤਮ ਸਿੰਘ ਮੰਡੇਰ ਕਲਾਂ ਦੀ ਸ਼ਹੀਦੀ ਬਰਸੀ ਮੰਡੇਰ ਕਲਾਂ ਦੀ ਦਾਣਾ ਮੰਡੀ ਵਿਖੇ ਮਨਾਈ ਜਾਵੇਗੀ।
ਤਾਜ਼ਾ ਖ਼ਬਰਾਂ
Free
ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਦਿੜ੍ਹਬਾ ਬਲਾਕ ਦੀ ਮੀਟਿੰਗ
ਦਿੜ੍ਹਬਾ ਮੰਡੀ (ਸੰਗਰੂਰ), 24 ਅਗਸਤ (ਜਸਵੀਰ ਸਿੰਘ ਔਜਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਦਿੜ੍ਹਬਾ ਬਲਾਕ ਦੀ ਮੀਟਿੰਗ ਬਲਾਕ ਪ੍ਰਧਾਨ ਨਾਇਬ ਸਿੰਘ ਗੁੱਜਰਾਂ ਦੀ ਅਗਵਾਈ ਹੇਠ ਗੁਰਦੁਆਰਾ ਬਾਬਾ ਬੈਰਸੀਆਣਾ ਸਾਹਿਬ...
ਅਜੀਤ ਡੈਸਕ
24-08-2026