ਬਿਆਸ (ਅੰਮਿਤਸਰ), 24 ਅਗਸਤ (ਨਰਿੰਦਰ ਸਿੰਘ) - ਮੇਲਾ ਰੱਖੜ ਪੁੰਨਿਆਂ 'ਤੇ 28 ਅਗਸਤ ਨੂੰ ਰਈਆ ਵਿਚ ਕਾਨਫ਼ਰੰਸ ਨੂੰ ਸੰਬੋਧਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੁੱਜਣਗੇ। ਇਸ ਨੂੰ ਲੈ ਕੇ ਰਈਆ ਦੇ ਇਕ ਕਾਲਜ ਵਿਚ ਮੀਟਿੰਗ ਚੱਲ ਰਹੀ ਹੈ। ਮੀਟਿੰਗ ਵਿਚ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਰੇਂਜ ਹਰਮਨਬੀਰ ਸਿੰਘ ਗਿੱਲ, ਐਸ.ਐਸ.ਪੀ. ਅੰਮ੍ਰਿਤਸਰ ਦਿਹਾਤੀ ਕੰਵਲਜੀਤ ਸਿੰਘ, ਐਸ.ਐਸ.ਪੀ. ਬਟਾਲਾ ਸਮੇਤ ਵੱਖ ਜ਼ਿਲ੍ਹਿਆਂ ਦੇ ਸੀਨੀਅਰ ਅਧਿਕਾਰੀ ਪੁੱਜੇ ਹੋਏ ਹਨ। ਪੁਲਿਸ ਵਲੋਂ ਸਖ਼ਤ ਸੁਰੱਖਿਆ ਘੇਰੇ ਦੀ ਤਿਆਰੀ ਕੀਤੀ ਜਾ ਰਹੀ ਹੈ।