ਛੇਹਰਟਾ (ਅੰਮ੍ਰਿਤਸਰ), 24 ਅਗਸਤ (ਪੱਤਰ ਪ੍ਰੇਰਕ)- ਵਿਧਾਨ ਸਭਾ ਹਲਕਾ ਪੱਛਮੀ ਤੋਂ ਸੀਨੀਅਰ ਯੂਥ ਆਪ ਆਗੂ ਗੌਰਵ ਅਗਰਵਾਲ ਵਲੋਂ ਪਾਰਟੀ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਵੇਖਦੇ ਹੋਏ ਉਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ ਪੰਜਾਬ ਇਨਫੋਟੈਕ ਕਾਰਪੋਰੇਸ਼ਨ ਲਿਮਿਟਡ ਦੇ ਡਾਇਰੈਕਟਰ ਨਿਯੁਕਤ ਕਰਨ ਨਾਲ ਹਲਕਾ ਪੱਛਮੀ ਦੇ ਆਪ ਆਗੂਆਂ ਤੇ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਉਨ੍ਹਾਂ ਨੂੰ ਵਧਾਈਆਂ ਦੇਣ ਵਾਲਿਆਂ ਦਾ ਘਰ ਵਿਚ ਤਾਤਾ ਲੱਗਾ ਹੋਇਆ ਹੈ।
ਨਵ ਨਿਯੁਕਤ ਡਾਇਰੈਕਟਰ ਗੌਰਵ ਅਗਰਵਾਲ ਨੇ ਗੱਲਬਾਤ ਕਰਦੇ ਹੋਏ ਆਪਣੀ ਨਿਯੁਕਤੀ ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ, ਸੂਬਾ ਪ੍ਰਧਾਨ ਅਮਨ ਅਰੋੜਾ ਤੇ ਸਮੁੱਚੀ ਪਾਰਟੀ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਾਰਟੀ ਵਲੋਂ ਜੋ ਉਨ੍ਹਾਂ ਨੂੰ ਜਿੰਮੇਵਾਰੀ ਸੌਂਪੀ ਗਈ ਹੈ ਉਸ ਨੂੰ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ ਤੇ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਗੇ।