25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸਾਨੂੰ ਡੇਰਾਵਾਦ, ਪਾਖੰਡਵਾਦ, ਪਤਿਤਪੁਣੇ ਨੂੰ ਤਿਆਗ ਕੇ ਗੁਰਸਿੱਖੀ ਨਾਲ ਜੁੜਨਾ ਚਾਹੀਦਾ -ਜਥੇਦਾਰ ਗੜਗੱਜ

ਹੰਡਿਆਇਆ, (ਬਰਨਾਲਾ), 25 ਅਗਸਤ, (ਗੁਰਜੀਤ ਸਿੰਘ ਖੁੱਡੀ)- ਧਰਮ ਪ੍ਰਚਾਰ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਮੀਰੀ ਪੀਰੀ ਦੇ ਮਾਲਕ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ ਬਰਨਾਲਾ ਵਿਖੇ ਸ਼ਾਮਿਲ ਹੋਣ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਸਬਾ ਹੰਡਿਆਇਆ ਵਿਖੇ ਬੂਟਾ ਸਿੰਘ ਭਰੀ ਤੇ ਬਲਦੇਵ ਸਿੰਘ ਭਰੀ ਦੇ ਗ੍ਰਹਿ ਵਿਖੇ ਪੁੱਜੇ, ਜਿਥੇ ਉਨ੍ਹਾਂ ਕਿਹਾ ਕਿ ਸਾਨੂੰ ਡੇਰਾਵਾਦ, ਪਾਖੰਡਵਾਦ, ਪਤਿਤਪੁਣੇ ਨੂੰ ਤਿਆਗ ਕੇ ਗੁਰਸਿੱਖੀ ਨਾਲ ਜੁੜਨਾ ਚਾਹੀਦਾ ਹੈ l

ਅਜੀਤ ਡੈਸਕ 25-08-2026

ਹੰਡਿਆਇਆ,  (ਬਰਨਾਲਾ), 25 ਅਗਸਤ, (ਗੁਰਜੀਤ ਸਿੰਘ ਖੁੱਡੀ)- ਧਰਮ ਪ੍ਰਚਾਰ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵਲੋਂ ਮੀਰੀ ਪੀਰੀ ਦੇ ਮਾਲਕ ਸ੍ਰੀ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ ਬਰਨਾਲਾ ਵਿਖੇ ਸ਼ਾਮਿਲ ਹੋਣ ਤੋਂ ਪਹਿਲਾਂ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਸਬਾ ਹੰਡਿਆਇਆ ਵਿਖੇ ਬੂਟਾ ਸਿੰਘ ਭਰੀ ਤੇ ਬਲਦੇਵ ਸਿੰਘ ਭਰੀ ਦੇ ਗ੍ਰਹਿ ਵਿਖੇ ਪੁੱਜੇ, ਜਿਥੇ ਉਨ੍ਹਾਂ ਕਿਹਾ ਕਿ ਸਾਨੂੰ ਡੇਰਾਵਾਦ, ਪਾਖੰਡਵਾਦ,  ਪਤਿਤਪੁਣੇ ਨੂੰ ਤਿਆਗ ਕੇ ਗੁਰਸਿੱਖੀ ਨਾਲ ਜੁੜਨਾ ਚਾਹੀਦਾ ਹੈ l  ਨੌਜਵਾਨ ਨਸ਼ਿਆਂ ਨੂੰ ਤਿਆਗ ਕੇ ਬਾਣੀ ਨਾਲ ਜੁੜਨ l ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਟੇਕ ਸਿੰਘ ਧਨੌਲਾ ਨੇ ਕਿਹਾ ਕਿ ਮੀਰੀ ਪੀਰੀ ਖਾਲਸਾ ਮਾਰਚ ਵਿਚ ਸੰਗਤਾਂ ਵੱਧ ਤੋਂ ਵੱਧ ਜੁੜ ਕੇ ਆਪਣਾ ਜੀਵਨ ਸਫ਼ਲ ਕਰਨ ਅਤੇ ਗੁਰਸਿੱਖੀ ਜੀਵਨ ਨਾਲ ਜੁੜਨ l ਇਸ ਮੌਕੇ ਗੁਰਦੁਆਰਾ ਸਾਹਿਬ ਗੁਰੂਸਰ ਪੱਕਾ ਪਾਤਸ਼ਾਹੀ ਨੌਵੀਂ ਹੰਡਿਆਇਆ ਦੇ ਮੈਨੇਜਰ ਨਿਰਮਲ ਸਿੰਘ ਰਾਜੀਆ,  ਗੁਰਜੰਟ ਸਿੰਘ ਸੋਨਾ, ਅਕਾਊਂਟੈਂਟ ਅਮਰਜੀਤ ਸਿੰਘ, ਪਰਵਿੰਦਰ ਸਿੰਘ ਭਰੀ ਤੇ ਹੋਰ ਸੰਗਤਾਂ ਸ਼ਾਮਿਲ ਸਨ l

ਪਿਛਲੀ ਖ਼ਬਰ ਮੋਹਾਲੀ ’ਚ ਸਰਕਾਰੀ ਦਫ਼ਤਰ ਨੂੰ ਲੱਗੀ ਅੱਗ ਅਗਲੀ ਖ਼ਬਰ ਹਾਈ ਵੋਲਟੇਜ ਵਾਲੇ ਬਿਜਲੀ ਦੇ ਖੰਭੇ ’ਤੇ ਚੜ੍ਹੇ ਦੋ ਬਜ਼ੁਰਗ