25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਆਦਰਸ਼ ਸਕੂਲਾਂ ਦੇ ਕਰੀਬ 1100 ਅਧਿਆਪਕਾਂ ਦੀਆਂ ਤਨਖਾਹਾਂ ਵਿਚ ਵਾਧਾ ਕਰਨ ਨੂੰ ਦਿੱਤੀ ਮਨਜ਼ੂਰੀ- ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 25 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ...

ਅਜੀਤ ਡੈਸਕ 25-08-2026

ਚੰਡੀਗੜ੍ਹ, 25 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦੇ ਹੋਏ ਕਿਹਾ ਕਿ ਅਧਿਆਪਕ ਸਾਡੇ ਸਿੱਖਿਆ ਢਾਂਚੇ ਦੀ ਰੀੜ੍ਹ ਦੀ ਹੱਡੀ ਹਨ... ਅੱਜ ਆਦਰਸ਼ ਸਕੂਲਾਂ ਦੇ ਕਰੀਬ 1100 ਅਧਿਆਪਕਾਂ ਦੀਆਂ ਤਨਖਾਹਾਂ ਵਿਚ 120% ਤੋਂ ਵੱਧ ਦਾ ਇਤਿਹਾਸਕ ਵਾਧਾ ਕਰਨ ਨੂੰ ਮਨਜ਼ੂਰੀ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਪਿਛਲੇ 2 ਦਹਾਕਿਆਂ ਤੋਂ ਨਿਗੂਣੀਆਂ ਤਨਖਾਹਾਂ 'ਤੇ ਕੰਮ ਕਰ ਰਹੇ ਇਨ੍ਹਾਂ ਅਧਿਆਪਕਾਂ ਦੀ ਤਨਖਾਹ ਹੁਣ ₹10,000 ਤੋਂ ਵੱਧ ਕੇ ₹22,000 ਤੋਂ ਪਾਰ ਹੋਵੇਗੀ... ਨਾਲ ਹੀ ਇਨ੍ਹਾਂ ਨੂੰ ਕੇਂਦਰੀ ਵਿਦਿਆਲਿਆ (KV) ਦੀ ਤਰਜ਼ 'ਤੇ ਬਿਹਤਰ ਸਹੂਲਤਾਂ ਦਿੱਤੀਆਂ ਜਾਣਗੀਆਂ।  

ਜੇਕਰ ਸਾਡੇ ਅਧਿਆਪਕ ਸੁਰੱਖਿਅਤ ਅਤੇ ਸਨਮਾਨਿਤ ਮਹਿਸੂਸ ਕਰਨਗੇ, ਤਾਂ ਹੀ ਸਾਡੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਹੋਵੇਗਾ... ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਅਤੇ ਹੱਕਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਪਿਛਲੀ ਖ਼ਬਰ ਬਸਪਾ ਪੰਜਾਬ ਵਿਧਾਨ ਸਭਾ ਚੋਣਾਂ ਇਕੱਲਿਆਂ ਲੜੇਗੀ-ਮਾਇਆਵਤੀ ਅਗਲੀ ਖ਼ਬਰ ਸੜਕ ਹਾਦਸੇ ਦੌਰਾਨ ਪੱਤਰਕਾਰ ਦੀ ਹੋਈ ਮੌਤ