ਲੁਧਿਆਣਾ, 25 ਅਗਸਤ (ਪਰਮਿੰਦਰ ਸਿੰਘ ਆਹੂਜਾ)- ਸਥਾਨਕ ਦੁਗਰੀ ਨਹਿਰ ਪੁੱਲ ਤੇ ਅੱਜ ਸ਼ਾਮ ਸੁਹਰੇ ਪਰਿਵਾਰ ਤੋਂ ਦੁਖੀ ਹੋਈ ਇਕ ਵਿਆਹਤਾਂ ਨੇ ਬੱਚਿਆਂ ਸਮੇਤ ਨਹਿਰ ਵਿਚ ਛਲਾਂਗ ਲਗਾ ਦਿੱਤੀ। ਸਿੱਟੇ ਵਜੋਂ ਇਕ ਬੱਚੀ ਦੀ ਮੌਤ ਹੋ ਗਈ ਜਦਕਿ ਮਾਂ ਅਤੇ ਇਕ ਬੱਚੇ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਜਾਣਕਾਰੀ ਅਨੁਸਾਰ, ਦੁਗਰੀ ਦੀ ਰਹਿਣ ਵਾਲੀ ਔਰਤ ਅਨਮੋਲ 27 ਦਾ ਆਪਣੇ ਸੁਹਰੇ ਪਰਿਵਾਰ ਨਾਲ ਵਿਵਾਦ ਚੱਲ ਰਿਹਾ ਸੀ ਅਤੇ ਜਿਸ ਕਾਰਨ ਨੂੰ ਉਹ ਆਪਣੇ ਪੇਕੇ ਘਰ ਰਹਿ ਰਹੀ ਸੀ ਅੱਜ ਬਾਅਦ ਦੁਪਹਿਰ ਉਸਦੇ ਦੇਵਰ ਆਪਣੇ ਸਾਥੀਆਂ ਨਾਲ ਉਸਦੇ ਘਰ ਆਇਆ ਅਤੇ ਉਸਨੂੰ ਧਮਕੀਆਂ ਦੇਣ ਲੱਗ ਪਿਆ। ਜਿਸ ਕਾਰਨ ਉਹ ਮਾਨਸਿਕ ਤੌਰ ਤੇ ਪਰੇਸ਼ਾਨ ਹੋ ਗਈ ਉਸਦੇ ਜਾਣ ਉਪਰੰਤ ਔਰਤ ਆਪਣੇ ਦੋ ਬੱਚਿਆਂ ਅਨੰਨਿਆ ਅਤੇ ਤਿੰਨ ਸਾਲ ਦੇ ਲੜਕੇ ਅਵੀਨਾਲ ਨਾਲ ਦੁਗਰੀ ਨਹਿਰ ਤੇ ਪਹੁੰਚੀ ਅਤੇ ਉਥੇ ਬੱਚਿਆਂ ਸਮੇਤ ਛਲਾਗ ਲਗਾ ਦਿੱਤੀ।
ਅਜਿਹਾ ਹੁੰਦਾ ਦੇਖ ਕੇ ਉਥੇ ਮੌਜੂਦ ਹਿੰਮਤ ਕਰਕੇ ਇਨ੍ਹਾਂ ਤਿੰਨਾਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਲਿਆਂਦਾ ਗਿਆ ਜਿੱਥੇ ਕਿ ਡਾਕਟਰਾਂ ਨੇ ਪੰਜ ਸਾਲ ਦੀ ਬੱਚੀ ਅਨੰਨਿਆਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਜਦਕਿ ਉਕਤ ਔਰਤ ਅਤੇ ਉਸਦੇ ਤਿੰਨ ਸਾਲ ਦੇ ਬੱਚੇ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ
ਔਰਤ ਵਲੋਂ ਇਸ ਸਬੰਧੀ ਆਪਣੇ ਸੋਹਰੇ ਪਰਿਵਾਰ ਖਿਲਾਫ਼ ਥਾਣਾ ਦੁਗਰੀ ਵਿਚ ਸ਼ਿਕਾਇਤ ਵੀ ਦਿੱਤੀ ਹੋਈ ਸੀ ਪਰ ਪੁਲਿਸ ਵਲੋਂ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ ਸੀ ਜਿਸ ਕਾਰਨ ਔਰਤ ਪਰੇਸ਼ਾਨ ਸੀ। ਸੂਚਨਾ ਮਿਲਦਿਆਂ ਥਾਣਾ ਮਾਡਲ ਟਾਊਨ ਦੀ ਐਸ. ਐਚ. ਓ. ਮੈਡਮ ਗੁਰਸ਼ਿੰਦਰ ਕੌਰ ਮੌਕੇ ਤੇ ਪਹੁੰਚੀ। ਮੈਡਮ ਗੁਰਸ਼ਿੰਦਰ ਕੌਰ ਨੇ ਦੱਸਿਆ ਕਿ ਹਾਲ ਦੀ ਘੜੀ ਔਰਤ ਅਨਮੋਲ ਬਿਆਨ ਦੇਣ ਦੇ ਕਾਬਿਲ ਨਹੀਂ ਹੈ। ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਔਰਤ ਦੇ ਬਿਆਨਾਂ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ ਉਨ੍ਹਾਂ ਦੱਸਿਆ ਕਿ ਇਸ ਹਾਦਸੇ ਵਿਚ ਅਨੰਨਿਆ ਦੀ ਮੌਤ ਹੋ ਚੁੱਕੀ ਹੈ ਜਦਕਿ ਮਾਂ ਪੁੱਤ ਦੀ ਹਾਲਤ ਵੀ ਅਜੇ ਸਥਿਰ ਦੱਸੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ ਉਸ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।