25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

27 ਅਗਸਤ ਨੂੰ ਪੰਜਾਬ ਬੰਦ ਦੇ ਸੱਦੇ ਦਾ ਪੰਜਾਬ ਕਾਂਗਰਸ ਪੂਰਨ ਸਮਰਥਨ ਕਰਦੀ- ਰਾਜਾ ਵੜਿੰਗ

ਚੰਡੀਗੜ੍ਹ, 25 ਅਗਸਤ- 27 ਅਗਸਤ ਨੂੰ ਡੀ.ਏ. ਦੇ ਮੁਲਾਜ਼ਮਾਂ ਵਲੋਂ ਪੰਜਾਬ ਬੰਦ ਦਾ....

ਅਜੀਤ ਡੈਸਕ 25-08-2026

ਚੰਡੀਗੜ੍ਹ, 25 ਅਗਸਤ- 27 ਅਗਸਤ ਨੂੰ ਡੀ.ਏ. ਦੇ ਮੁਲਾਜ਼ਮਾਂ ਵਲੋਂ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਹੈ। ਰਾਜਾ ਵੜਿੰਗ ਨੇ ਕਿਹਾ ਕਿ 27 ਅਗਸਤ ਨੂੰ ਡੀ.ਏ. ਮੁਲਾਜ਼ਮਾਂ ਵਲੋਂ ਦਿੱਤੇ ਜਾ ਰਹੇ ਪੰਜਾਬ ਬੰਦ ਦੇ ਸੱਦੇ ਦਾ ਪੰਜਾਬ ਕਾਂਗਰਸ ਪੂਰਨ ਸਮਰਥਨ ਕਰਦੀ ਹੈ।

ਵੜਿੰਗ ਨੇ ਕਿਹਾ ਕਿ ਸਰਕਾਰਾਂ ਮੁਲਾਜ਼ਮਾਂ ਨਾਲ ਹੀ ਚੱਲਦੀਆਂ ਹਨ ਅਤੇ ਪੰਜਾਬ ਦੀ ਤਰੱਕੀ ਵਿਚ ਵੀ ਸਾਡੇ ਮੁਲਾਜ਼ਮਾਂ ਦਾ ਸਭ ਤੋਂ ਵੱਡਾ ਯੋਗਦਾਨ ਹੈ। ਕਾਂਗਰਸ ਪਹਿਲੇ ਦਿਨ ਤੋਂ ਹੀ ਮੁਲਾਜ਼ਮਾਂ ਦੇ ਹੱਕਾਂ, ਉਨ੍ਹਾਂ ਦੀਆਂ ਮੰਗਾਂ ਅਤੇ ਸਨਮਾਨ ਲਈ ਆਵਾਜ਼ ਬੁਲੰਦ ਕਰਦੀ ਆਈ ਹੈ।

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਸੁਣਨਾ ਅਤੇ ਉਨ੍ਹਾਂ ਦਾ ਹੱਲ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਹ 27 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਤੇ ਨਾਲ ਖੜ੍ਹਾ ਹਾਂ।

ਪਿਛਲੀ ਖ਼ਬਰ ਪੁਲਿਸ ਨੇ ਲਾਪਤਾ ਵਿਦਿਆਰਥੀ ਰਾਜਸਥਾਨ ਤੋਂ ਕੀਤੇ ਬਰਾਮਦ, ਫ੍ਰੀ ਫਾਇਰ ਗੇਮ ਖੇਡਣ ਤੋਂ ਰੋਕਣ ’ਤੇ ਗਏ ਸਨ ਘਰੋਂ ਬਾਹਰ ਅਗਲੀ ਖ਼ਬਰ ਕਰਮਜੀਤ ਸਿੰਘ ਬਣੇ ਮਾਛੀਵਾੜਾ ਪੁਲਿਸ ਸਟੇਸ਼ਨ ਦੇ ਨਵੇਂ ਥਾਣਾ ਮੁਖੀ