26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

27 ਅਗਸਤ ਦੇ ਪੰਜਾਬ ਬੰਦ ਨੂੰ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਵਲੋਂ ਪੂਰਨ ਸਮਰਥਨ

ਚੋਗਾਵਾਂ/ਅੰਮ੍ਰਿਤਸਰ, 26 ਅਗਸਤ (ਗੁਰਵਿੰਦਰ ਸਿੰਘ ਕਲਸੀ) - ਸਾਂਝਾ ਮੋਰਚਾ ਫ਼ਰੰਟ ਵਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਹੱਲ ਲਈ 27 ਅਗਸਤ ਨੂੰ ਦਿੱਤੀ ਗਈ 'ਪੰਜਾਬ...

ਅਜੀਤ ਡੈਸਕ 26-08-2026

ਚੋਗਾਵਾਂ/ਅੰਮ੍ਰਿਤਸਰ, 26 ਅਗਸਤ (ਗੁਰਵਿੰਦਰ ਸਿੰਘ ਕਲਸੀ) - ਸਾਂਝਾ ਮੋਰਚਾ ਫ਼ਰੰਟ ਵਲੋਂ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਹੱਲ ਲਈ 27 ਅਗਸਤ ਨੂੰ ਦਿੱਤੀ ਗਈ 'ਪੰਜਾਬ ਬੰਦ' ਦੀ ਕਾਲ ਨੂੰ ਸਰਵ ਆਂਗਣਵਾੜੀ ਵਰਕਰ ਹੈਲਪਰ ਯੂਨੀਅਨ ਪੰਜਾਬ ਵਲੋਂ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਫ਼ੈਸਲੇ ਨਾਲ ਰਾਜ ਭਰ ਵਿਚ ਸਰਕਾਰ ਵਿਰੁੱਧ ਸੰਘਰਸ਼ ਹੋਰ ਤਿੱਖਾ ਹੋਣ ਦੀ ਸੰਭਾਵਨਾ ਹੈ।ਯੂਨੀਅਨ ਦੀ ਸੂਬਾ ਪ੍ਰਧਾਨ ਮੈਡਮ ਬਰਿੰਦਰਜੀਤ ਕੌਰ ਛੀਨਾ ਨੇ ਪੰਜਾਬ ਭਰ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜ਼ੋਰਦਾਰ ਅਪੀਲ ਕੀਤੀ ਹੈ ਕਿ ਉਹ 27 ਅਗਸਤ ਨੂੰ ਸਮੂਹਿਕ ਛੁੱਟੀ ਲੈ ਕੇ ਇਸ ਸੰਘਰਸ਼ ਵਿਚ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਦਿਨ ਪੂਰੇ ਪੰਜਾਬ ਦੇ ਸਾਰੇ ਆਂਗਣਵਾੜੀ ਸੈਂਟਰ ਮੁਕੰਮਲ ਤੌਰ 'ਤੇ ਬੰਦ ਰੱਖੇ ਜਾਣਗੇ। ਇਸ ਤੋਂ ਇਲਾਵਾ, ਵਿਭਾਗੀ ਕੰਮਕਾਜ ਦਾ ਵਿਰੋਧ ਕਰਦਿਆਂ ਕੋਈ ਵੀ ਆਂਗਣਵਾੜੀ ਵਰਕਰ ਜਾਂ ਹੈਲਪਰ 'ਪੋਸ਼ਣ ਟਰੈਕਰ' ਤੇ ਆਨ ਲਾਈਨ ਕੰਮ ਨਹੀਂ ਕਰੇਗੀ। ਸਰਵ ਆਂਗਣਵਾੜੀ ਯੂਨੀਅਨ ਦੀ ਸੂਬਾ ਪ੍ਰਧਾਨ  ਬਰਿੰਦਰਜੀਤ ਕੌਰ ਛੀਨਾ, ਜਨਰਲ ਸਕੱਤਰ ਹਰਪ੍ਰੀਤ ਕੌਰ ਸਿੰਗਪੁਰਾ ਅਤੇ ਮੀਤ ਪ੍ਰਧਾਨ ਸਤਵਿੰਦਰ ਕੌਰ ਮੁਕਤਸਰ ਨੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਕਰੜੀ ਨਿੰਦਾ ਕੀਤੀ। ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਘੱਟ ਉਜਰਤ ਕਾਨੂੰਨ ਦੇ ਦਾਇਰੇ ਵਿਚ ਲਿਆਂਦਾ ਜਾਵੇ ਤਾਂ ਜੋ ਉਨ੍ਹਾਂ ਨੂੰ ਬਣਦਾ ਆਰਥਿਕ ਹੱਕ ਮਿਲ ਸਕੇ।  ਉਨਾਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਸਰਕਾਰ ਨੂੰ ਗੰਭੀਰਤਾ ਨਾਲ ਕਦਮ ਚੁੱਕਣੇ ਚਾਹੀਦੇ ਹਨ। ਸਮੂਹ ਵਰਕਰਾਂ ਤੇ ਹੈਲਪਰਾਂ ਨੂੰ ਇੱਕਜੁੱਟ ਹੋ ਕੇ 27 ਅਗਸਤ ਤੇ ਬੰਦ ਨੂੰ ਸਫਲ ਬਣਾਉਣ ਦੀ ਅਪੀਲ ਕੀਤੀ।

ਪਿਛਲੀ ਖ਼ਬਰ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸੰਘਰਸ਼ ਦਾ ਕਾਂਗਰਸ ਪਾਰਟੀ ਦੇਵੇਗੀ ਪੂਰਾ ਸਾਥ - ਹਰਪ੍ਰਤਾਪ ਸਿੰਘ ਅਜਨਾਲਾ ਅਗਲੀ ਖ਼ਬਰ ਨਵੀਂ ਕਹਾਣੀ ਲਿਖਣ ਲਈ ਮਜੀਠਾ ਵਿਧਾਨ ਸਭਾ ਹਲਕੇ ਦੇ ਲੋਕ ਪੂਰੀ ਤਰ੍ਹਾਂ ਤਿਆਰ - ਮੁੱਖ ਮੰਤਰੀ ਭਗਵੰਤ ਮਾਨ