26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਕੱਲ੍ਹ ਅਧਿਆਪਕ ਜਥੇਬੰਦੀਆਂ ਵਲੋਂ ਰੋਸ ਮਾਰਚ ਤੇ ਪੁਤਲਾ ਫੂਕਣ ਦਾ ਐਲਾਨ

ਗੁਰੂਹਰਸਹਾਏ (ਫ਼ਿਰੋਜ਼ਪੁਰ) 26 ਅਗਸਤ (ਕਪਿਲ ਕੰਧਾਰੀ) - ਤਹਿਸੀਲ ਗੁਰੂਹਰਸਹਾਏ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਭਲਕੇ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਈ.ਟੀ.ਟੀ. ਅਧਿਆਪਕ ਯੂਨੀਅਨ...

ਅਜੀਤ ਡੈਸਕ 26-08-2026

ਗੁਰੂਹਰਸਹਾਏ (ਫ਼ਿਰੋਜ਼ਪੁਰ) 26 ਅਗਸਤ (ਕਪਿਲ ਕੰਧਾਰੀ) - ਤਹਿਸੀਲ ਗੁਰੂਹਰਸਹਾਏ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਵਲੋਂ ਭਲਕੇ ਸਮੂਹਿਕ ਛੁੱਟੀ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਬਲਾਕ ਪਿੰਡੀ ਦੇ ਪ੍ਰਧਾਨ ਸਤਨਾਮ ਚਾਂਦੀ ਨੇ ਦੱਸਿਆ ਕਿ ਸਮੂਹ ਕਰਮਚਾਰੀ ਅਤੇ ਅਧਿਆਪਕ ਸਵੇਰੇ 9 ਵਜੇ ਰੇਲਵੇ ਪਾਰਕ, ਗੁਰੂ ਹਰਸਹਾਏ ਵਿਖੇ ਇਕੱਠੇ ਹੋਣਗੇ।ਉਨ੍ਹਾਂ ਦੱਸਿਆ ਕਿ ਰੇਲਵੇ ਪਾਰਕ ਤੋਂ ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਅਤੇ ਬਾਜ਼ਾਰਾਂ ਵਿਚ  ਰੋਸ ਮਾਰਚ ਕੱਢਿਆ ਜਾਵੇਗਾ, ਜੋ ਥਾਣੇ ਵਾਲੇ ਚੌਕ ਵਿਖੇ ਪਹੁੰਚੇਗਾ।  ਇਸ ਮੌਕੇ ਅਧਿਆਪਕ ਜਥੇਬੰਦੀਆਂ ਵਲੋਂ ਸਰਕਾਰ ਦਾ ਪੁਤਲਾ ਫੂਕ ਕੇ ਸਰਕਾਰ ਦਾ ਪਿੱਟ ਸਿਆਪਾ ਕੀਤਾ ਜਾਵੇਗਾ ਅਤੇ ਆਪਣੀਆਂ ਮੰਗਾਂ ਸੰਬੰਧੀ ਆਵਾਜ਼ ਬੁਲੰਦ ਕੀਤੀ ਜਾਵੇਗੀ।
ਇਸੇ ਤਹਿਤ ਅਧਿਆਪਕ ਜਥੇਬੰਦੀਆਂ ਵਲੋਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸੁਸ਼ੀਲ ਕੁਮਾਰੀ ਨੂੰ ਆਪਣੀਆਂ ਮੰਗਾਂ ਸੰਬੰਧੀ ਅਤੇ ਉਲੀਕੇ  ਗਏ ਪ੍ਰੋਗਰਾਮ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ। ਅਧਿਆਪਕ ਆਗੂਆਂ ਨੇ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਅਤੇ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ। ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਜਲਦ ਹੀ ਹੱਲ ਨਾ ਕੀਤਾ ਤਾਂ ਆਪਣਾ ਸੰਘਰਸ਼ ਹੋਰ ਵੀ ਤਿੱਖਾ ਕਰਨਗੇ।

ਪਿਛਲੀ ਖ਼ਬਰ Big News : ਹਰਿਆਣਵੀ ਗਾਇਕ ਅੰਕਿਤ ਬਾਲਿਆਨ ਦੀ ਗੋਲ਼ੀ ਮਾਰ ਕੇ ਹੱਤਿਆ ਅਗਲੀ ਖ਼ਬਰ ਥਾਣਾ ਮੁਖੀ ਵਲੋਂ ਇੰਟਰਨੈੱਟ ਮੀਡੀਆ ’ਤੇ ਪਾਈ ਵੀਡੀਓ ਪੈ ਸਕਦੀ ਹੈ ਮਹਿੰਗੀ, ਯੂਥ ਕਾਂਗਰਸ ਆਗੂ ਨੇ ਕੀਤੀ ਸ਼ਿਕਾਇਤ