ਕਪੂਰਥਲਾ, 26 ਅਗਸਤ (ਅਮਨਜੋਤ ਸਿੰਘ ਵਾਲੀਆ) - ਲੋਹੀਆਂ ਸੁਲਤਾਨਪੁਰ ਲੋਧੀ ਰੋਡ 'ਤੇ ਮੋਟਰਸਾਈਕਲ 'ਤੇ ਜਾ ਰਹੇ ਇਕ ਵਿਅਕਤੀ ਦੇ ਮੂਹਰੇ ਆਵਾਰਾ ਪਸ਼ੂ ਆ ਜਾਣ ਕਾਰਨ ਉਹ ਹੇਠ ਡਿੱਗ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਸੋਨੂੰ ਵਾਸੀ ਚੰਡੀਗੜ੍ਹ ਮੁਹੱਲਾ ਸੁਲਤਾਨਪੁਰ ਲੋਧੀ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਘਰ ਆ ਰਿਹਾ ਸੀ ਤੇ ਲੋਹੀਆਂ ਰੋਡ 'ਤੇ ਅਚਾਨਕ ਉਸ ਦੇ ਮੂਹਰੇ ਆਵਾਰਾ ਪਸ਼ੂ ਆ ਗਿਆ, ਜਿਸ ਕਾਰਨ ਉਹ ਹੇਠਾਂ ਡਿੱਗ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਰਾਹਗੀਰਾਂ ਨੇਉਸ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖਲ ਕਰਵਾਇਆ, ਜਿੱਥੇ ਉਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਸਿਵਲ ਹਸਪਤਾਲ ਕਪੂਰਥਲਾ ਵਿਖੇ ਰੈਫ਼ਰ ਕਰ ਦਿੱਤਾ ਗਿਆ। ਉਥੇ ਡਿਊਟੀ ਡਾਕਟਰ ਇੰਦਰਪ੍ਰੀਤ ਸਿੰਘ ਨੇ ਜਾਂਚ ਉਪਰੰਤ ਉਸ ਨੂੰ ਮਿ੍ਤਕ ਐਲਾਨ ਦਿੱਤਾ। ਇਸ ਸੰਬੰਧੀ ਸੰਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ।
ਤਾਜ਼ਾ ਖ਼ਬਰਾਂ
Free
ਮੋਟਰਸਾਈਕਲ ਮੂਹਰੇ ਆਵਾਰਾ ਪਸ਼ੂ ਆਉਣ ਕਾਰਨ ਨੌਜਵਾਨ ਦੀ ਮੌਤ
ਕਪੂਰਥਲਾ, 26 ਅਗਸਤ (ਅਮਨਜੋਤ ਸਿੰਘ ਵਾਲੀਆ) - ਲੋਹੀਆਂ ਸੁਲਤਾਨਪੁਰ ਲੋਧੀ ਰੋਡ 'ਤੇ ਮੋਟਰਸਾਈਕਲ 'ਤੇ ਜਾ ਰਹੇ ਇਕ ਵਿਅਕਤੀ ਦੇ ਮੂਹਰੇ ਆਵਾਰਾ ਪਸ਼ੂ ਆ ਜਾਣ ਕਾਰਨ ਉਹ ਹੇਠ ਡਿੱਗ ਕੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਇਸ ਸੰਬੰਧੀ ਜਾਣਕਾਰੀ...
ਅਜੀਤ ਡੈਸਕ
26-08-2026