27-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਪੰਜਾਬ: ਜ਼ਿਆਦਾ ਆਏ ਹੋਏ ਬਿਜਲੀ ਬਿੱਲ ਤਾਂ ਫ਼ੋਨ ਕਰੋ, ਸਰਕਾਰ ਨੇ ਦੋ ਹੈਲਪਲਾਈਨ ਨੰਬਰ ਕੀਤੇ ਸ਼ੁਰੂ

ਚੰਡੀਗੜ੍ਹ, 27 ਅਗਸਤ- ਪੰਜਾਬ ਦੇ ਖਪਤਕਾਰ ਜੋ ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪ੍ਰੇਸ਼ਾਨ ਹਨ, ਹੁਣ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਹੱਲ ਹੋ ਜਾਵੇਗਾ। ਸਰਕਾਰ ਨੇ ਬਿਜਲੀ ਬਿੱਲਾਂ ਨਾਲ ਸੰਬੰਧਿਤ ਸਮੱਸਿਆਵਾਂ ਦੇ ਹੱਲ ਲਈ ਦੋ ਵਿਸ਼ੇਸ਼ ਹੈਲਪਲਾਈਨ ਨੰਬਰ ਸ਼ੁਰੂ ਕੀਤੇ ਹਨ। ਇਨ੍ਹਾਂ ਨੰਬਰਾਂ 'ਤੇ ਦਰਜ ਸ਼ਿਕਾਇਤਾਂ ਦਾ 15 ਦਿਨਾਂ ਦੇ ਅੰਦਰ ਹੱਲ ਕੀਤਾ ਜਾਵੇਗਾ।

ਅਜੀਤ ਡੈਸਕ 27-08-2026

ਚੰਡੀਗੜ੍ਹ, 27 ਅਗਸਤ- ਪੰਜਾਬ ਦੇ ਖਪਤਕਾਰ ਜੋ ਗਲਤ ਜਾਂ ਜ਼ਿਆਦਾ ਬਿਜਲੀ ਬਿੱਲਾਂ ਤੋਂ ਪ੍ਰੇਸ਼ਾਨ ਹਨ, ਹੁਣ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਜਲਦੀ ਹੱਲ ਹੋ ਜਾਵੇਗਾ। ਸਰਕਾਰ ਨੇ ਬਿਜਲੀ ਬਿੱਲਾਂ ਨਾਲ ਸੰਬੰਧਿਤ ਸਮੱਸਿਆਵਾਂ ਦੇ ਹੱਲ ਲਈ ਦੋ ਵਿਸ਼ੇਸ਼ ਹੈਲਪਲਾਈਨ ਨੰਬਰ ਸ਼ੁਰੂ ਕੀਤੇ ਹਨ। ਇਨ੍ਹਾਂ ਨੰਬਰਾਂ 'ਤੇ ਦਰਜ ਸ਼ਿਕਾਇਤਾਂ ਦਾ 15 ਦਿਨਾਂ ਦੇ ਅੰਦਰ ਹੱਲ ਕੀਤਾ ਜਾਵੇਗਾ।

ਸਰਕਾਰ ਨੇ ਕਿਹਾ ਕਿ ਸਾਡਾ ਟੀਚਾ ਬਿਜਲੀ ਨਾਲ ਸੰਬੰਧਿਤ ਸਮੱਸਿਆਵਾਂ ਨੂੰ ਹੱਲ ਕਰਨਾ ਅਤੇ ਸਰਕਾਰੀ ਸੇਵਾਵਾਂ ਤੱਕ ਆਸਾਨ ਪਹੁੰਚ ਪ੍ਰਦਾਨ ਕਰਨਾ ਹੈ। ਖਪਤਕਾਰ ਬਿਜਲੀ ਨਾਲ ਸੰਬੰਧਿਤ ਸ਼ਿਕਾਇਤਾਂ ਲਈ 1613105055 ਜਾਂ 1616650355 'ਤੇ ਕਾਲ ਕਰ ਸਕਦੇ ਹਨ।


ਜਾਣਕਾਰੀ ਅਨੁਸਾਰ ਹੈਲਪਲਾਈਨ ਨੂੰ ਚਲਾਉਣ ਲਈ 20 ਕਰਮਚਾਰੀਆਂ ਦੀ ਇਕ ਟੀਮ ਤਾਇਨਾਤ ਕੀਤੀ ਗਈ ਹੈ। ਕਰਮਚਾਰੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਦਰਜ ਕਰਨਗੇ ਅਤੇ ਉਨ੍ਹਾਂ ਦੇ ਹੱਲ ਲਈ ਕੰਮ ਕਰਨਗੇ। ਖਪਤਕਾਰ PSPCL ਖਪਤਕਾਰ ਸੇਵਾਵਾਂ ਐਪ ਰਾਹੀਂ ਬਿਜਲੀ ਨਾਲ ਸੰਬੰਧਿਤ ਸ਼ਿਕਾਇਤਾਂ ਵੀ ਦਰਜ ਕਰ ਸਕਦੇ ਹਨ।

ਪੰਜਾਬ ਸਰਕਾਰ ਦੇ ਅਨੁਸਾਰ, 63,702 ਖਪਤਕਾਰਾਂ ਦੀ ਪਛਾਣ ਕੀਤੀ ਗਈ ਹੈ ਜਿਨ੍ਹਾਂ ਨੂੰ ਜ਼ਿਆਦਾ ਬਿੱਲ ਮਿਲੇ ਹਨ ਅਤੇ ਉਹ 300 ਯੂਨਿਟ ਦੀ ਮੁਫ਼ਤ ਬਿਜਲੀ ਸਬਸਿਡੀ ਦਾ ਲਾਭ ਨਹੀਂ ਲੈ ਰਹੇ ਹਨ। ਬਿਜਲੀ ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਨੇ ਕਿਹਾ ਸੀ ਕਿ ਮੀਟਰ ਰੀਡਰਾਂ ਦੀ ਹੜਤਾਲ ਦੌਰਾਨ, ਇਨ੍ਹਾਂ ਖਪਤਕਾਰਾਂ ਨੂੰ ਔਸਤ ਖਪਤ ਦੇ ਆਧਾਰ 'ਤੇ ਬਿੱਲ ਜਾਰੀ ਕੀਤੇ ਗਏ ਸਨ। ਨਤੀਜੇ ਵਜੋਂ ਮਈ ਅਤੇ ਜੂਨ ਲਈ 300 ਯੂਨਿਟ ਤੱਕ ਦੀ ਮੁਫ਼ਤ ਬਿਜਲੀ ਸਬਸਿਡੀ ਬਿੱਲ ਵਿਚ ਸ਼ਾਮਿਲ ਨਹੀਂ ਕੀਤੀ ਜਾ ਸਕਦੀ।

ਹੁਣ, ਇਨ੍ਹਾਂ ਸਾਰੇ ਖਪਤਕਾਰਾਂ ਦੇ ਬਿੱਲ ਦੁਬਾਰਾ ਤਿਆਰ ਕੀਤੇ ਜਾਣਗੇ। ਸਰਕਾਰ ਅਗਲੇ ਤਿੰਨ ਕੰਮਕਾਜੀ ਦਿਨਾਂ ਦੇ ਅੰਦਰ ਸੋਧੇ ਹੋਏ ਬਿੱਲ ਜਾਰੀ ਕਰੇਗੀ, ਜਿਸ ਨਾਲ ਮਈ ਅਤੇ ਜੂਨ ਲਈ ਸਬਸਿਡੀ ਮਿਲੇਗੀ। ਜਿਨ੍ਹਾਂ ਖਪਤਕਾਰਾਂ ਨੇ ਪਹਿਲਾਂ ਹੀ ਆਪਣੇ ਬਿੱਲਾਂ ਦਾ ਭੁਗਤਾਨ ਕਰ ਦਿੱਤਾ ਹੈ, ਉਨ੍ਹਾਂ ਦੇ ਅਗਲੇ ਬਿੱਲ ਵਿਚ ਵਾਧੂ ਰਕਮ ਐਡਜਸਟ ਕੀਤੀ ਜਾਵੇਗੀ। 

ਪਿਛਲੀ ਖ਼ਬਰ ਡੇਰਾਬਸੀ ਰੈਡੀਮੇਡ ਦੁਕਾਨ ’ਤੇ ਕੰਮ ਕਰਦੇ ਨੌਜਵਾਨ ’ਤੇ ਹਮਲਾ, ਦੋਵੇਂ ਹੱਥਾਂ ਦੀਆਂ ਉਂਗਲਾਂ ਵੱਢੀਆਂ ਅਗਲੀ ਖ਼ਬਰ ਯੂ.ਪੀ.: ਪੂਰਵਾਂਚਲ ਐਕਸਪ੍ਰੈਸ ਵੇਅ ’ਤੇ ਵੱਡਾ ਹਾਦਸਾ, 3 ਦੀ ਮੌਤ